17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਕੂਲ ਪੱਧਰ 'ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਸੈਮੀਨਾਰ ਲਗਾਇਆ <br/>

Ad Position 21
No active advertisement
ਖੇਤੀਬਾੜੀ ਮਾਹਿਰ ਸੈਮੀਨਾਰ ਦੌਰਾਨ ਜਾਣਕਾਰੀ ਦਿੰਦੇ ਹੋਏ | ਤਸਵੀਰ-ਸੁਖਜੀਤ ਸਿੰਘ ਬਰਾੜ <br/> 20-12-2025
ਅਬੋਹਰ, 19 ਦਸੰਬਰ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਕਿ੍ਸ਼ੀ ਵਿਗਿਆਨ ਕੇਂਦਰ, ਫ਼ਾਜ਼ਿਲਕਾ ਵਲੋਂ ਪਿੰਡ ਕੇਰਾ ਖੇੜਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਸਕੂਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ | ਸਕੂਲ ਦੇ 180 ਤੋਂ ਵੱਧ ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਪੋਸਟਰ ਬਣਾਉਣ ਦਾ ਮੁਕਾਬਲਾ ਅਤੇ ਇੱਕ ਭਾਸ਼ਣ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਵਾਤਾਵਰਨ ਪ੍ਰਦੂਸ਼ਣ, ਮਿੱਟੀ ਸਿਹਤ ਅਤੇ ਟਿਕਾਊ ਖੇਤੀਬਾੜੀ ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ 'ਤੇ ਕਿ੍ਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਵਿਦਿਆਰਥੀਆਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਿਗਿਆਨਕ ਤਕਨੀਕਾਂ, ਪਰਾਲੀ ਪ੍ਰਬੰਧਨ ਵਿਚ ਖੇਤੀਬਾੜੀ ਮਸ਼ੀਨਰੀ ਦੀ ਭੂਮਿਕਾ ਅਤੇ ਇਸ ਦੇ ਸਮਾਜਿਕ ਅਤੇ ਵਾਤਾਵਰਨ ਸੰਬੰਧੀ ਲਾਭਾਂ ਬਾਰੇ ਜਾਣਕਾਰੀ ਦਿੱਤੀ | ਡਾ. ਅਰਵਿੰਦ ਅਹਿਲਾਵਤ, ਡਾ. ਕਿਸ਼ਨ ਪਟੇਲ, ਡਾ. ਪ੍ਰਕਾਸ਼ ਚੰਦ ਗੁਰਜਰ ਅਤੇ ਡਾ. ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਸੀ.ਆਰ.ਐਮ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਵਿਗਿਆਨੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਪਿੰਡਾਂ ਵਿਚ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਵਾਤਾਵਰਨ ਸੁਰੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਸਕੂਲ ਪਿ੍ੰਸੀਪਲ ਦੀਪਿਕਾ, ਚਿਮਨ ਲਾਲ, ਪਰਮਜੀਤ ਕੌਰ, ਹਰਿੰਦਰ, ਕਰਨਜੀਤ, ਪਿ੍ਆ, ਤਨੀਸ਼ਾ ਨੇ ਇਸ ਉਪਯੋਗੀ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਦੇ ਆਯੋਜਨ ਲਈ ਕਿ੍ਸ਼ੀ ਵਿਗਿਆਨ ਕੇਂਦਰ, ਫ਼ਾਜ਼ਿਲਕਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਅਗਲੀ ਖ਼ਬਰ ਜੁਵੇਨਾਇਲ ਐਕਟ ਤਹਿਤ ਬਾਲ ਘਰਾਂ ਦੀ ਰਜਿਸਟਰੇਸ਼ਨ ਲਾਜ਼ਮੀ
Ad Position 24