12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਘੁੜਿਆਣਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ <br/>

Ad Position 21
No active advertisement
ਅਜੀਤ ਡੈਸਕ 21-12-2025
ਅਬੋਹਰ, 20 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਬੱਲੂਆਣਾ ਦੇ ਹਲਕਾ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕਰਦੇ ਹੋਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਾਥ ਦੇਣ ਵਾਲੇ ਪਾਰਟੀ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਪਿੰਡ ਅਮਰਪੁਰਾ ਵਿਖੇ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਮਰਦੇਵ ਦੇ ਨਿਵਾਸ ਸਥਾਨ ਵਿਖੇ ਦਲੀਪ ਕੁਮਾਰ ਪੁੱਤਰ ਇਮੀ ਚੰਦ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਦਾ ਸਾਬਕਾ ਵਿਧਾਇਕ ਘੁੜਿਆਣਾ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਫਿਰ ਤੋਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ ਪੈਦਾ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੱਤਾ ਧਿਰ ਦੀ ਧੱਕੇਸ਼ਾਹੀ ਦੇ ਬਾਵਜੂਦ ਸਮੁੱਚੇ ਪੰਜਾਬ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਇਲਾਕੇ ਦੇ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੀਤੋ ਗੰੁਨੋ੍ਹ ਜ਼ੋਨ ਤੋਂ ਅਕਾਲੀ ਦਲ ਜੇਤੂ ਹੋਇਆ ਹੈ | ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਪਰਿਵਾਰ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ ਗਿੱਲ ਗੱਦਾ ਡੋਬ, ਨੰਬਰਦਾਰ ਹਰੀਸ਼ ਕੁਮਾਰ ਬੱਲੂਆਣਾ, ਦਲੀਪ ਕੁਮਾਰ ਰਾਮਸਰਾ, ਡਾ.ਭਾਨੂ, ਰਾਧੇ ਸ਼ਾਮ ਸਾਬਕਾ ਮੈਂਬਰ, ਰਾਮ ਕੁਮਾਰ ਸਾਬਕਾ ਬਲਾਕ ਸੰਮਤੀ ਮੈਂਬਰ, ਭੋਲੂ ਰਾਮ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਦਾ ਬੱਲੂਆਣਾ ਹਲਕੇ ਵਿਚ ਵੋਟ ਫ਼ੀਸਦੀ ਵਧਿਆ : ਬੀਬੀ ਰਜਿੰਦਰ ਕ... ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਹੁਸ਼ਿਆਰਪੁਰ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ <br/>
Ad Position 24