11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਦਾ ਬੱਲੂਆਣਾ ਹਲਕੇ ਵਿਚ ਵੋਟ ਫ਼ੀਸਦੀ ਵਧਿਆ : ਬੀਬੀ ਰਜਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 21-12-2025
ਅਬੋਹਰ, 20 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਜਿੱਥੇ ਸੱਤਾ ਧਿਰ ਪੰਜਾਬ ਸਰਕਾਰ ਦੇ ਵੱਡੇ-ਵੱਡੇ ਮੰਤਰੀ ਆਪਣੇ ਜੱਦੀ ਪਿੰਡਾਂ ਵਿਚੋਂ ਹਾਰ ਗਏ, ਉੱਥੇ ਹੀ ਮੇਰੇ ਆਪਣੇ ਪਿੰਡ ਰਾਜਪੁਰਾ ਦੇ ਲੋਕਾਂ ਨੇ ਮੇਰੇ 'ਤੇ ਵਿਸ਼ਵਾਸ ਜਤਾਉਂਦੇ ਹੋਏ ਰਾਜਪੁਰਾ ਜ਼ੋਨ ਤੋਂ ਬਲਾਕ ਸੰਮਤੀ ਚੋਣ ਕਾਂਗਰਸ ਦੀ ਝੋਲੀ ਪਾਈ ਹੈ | ਉਕਤ ਸ਼ਬਦ ਬੱਲੂਆਣਾ ਕਾਂਗਰਸ ਦੇ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਇਸ ਦੌਰਾਨ ਉਨ੍ਹਾਂ ਬਲਾਕ ਸੰਮਤੀ ਰਾਜਪੁਰਾ ਅਤੇ ਬਲਾਕ ਸੰਮਤੀ ਧਰਾਂਗਵਾਲਾ ਵਿਚ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਵੋਟਰਾਂ, ਸਪੋਟਰਾਂ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਬੱਲੂਆਣਾ ਹਲਕੇ ਵਿਚ ਵੋਟ ਫ਼ੀਸਦੀ ਲਗਾਤਾਰ ਵੱਧ ਰਿਹਾ ਹੈ ਜਦ ਕਿ ਸੱਤਾ ਧਿਰ ਦੀ ਧੱਕੇਸ਼ਾਹੀ ਦੇ ਵਿਰੁੱਧ ਵੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ |
ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਕਾਂਗਰਸ ਪਾਰਟੀ ਨੇ ਵਿਰੋਧੀ ਧਿਰ ਦਾ ਰੋਲ ਅਦਾ ਕਰਦੇ ਹੋਏ ਦੂਜੇ ਨੰਬਰ 'ਤੇ ਸਭ ਤੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ ਅਤੇ ਯਕੀਨਨ 2027 ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਕਿਸਾਨ, ਮਜ਼ਦੂਰ ਜਥੇਬੰਦੀ ਨੇ ਪ੍ਰੀਪੇਡ ਮੀਟਰ ਉਤਾਰ ਕੇ ਬਿਜਲੀ ਘਰ ਜਮ੍ਹਾਂ ਕਰਵਾਏ <br/> ਅਗਲੀ ਖ਼ਬਰ ਘੁੜਿਆਣਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ <br/>
Ad Position 24