11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹਲਕਾ ਬੱਲੂਆਣਾ ਦੇ ਵੱਖ-ਵੱਖ ਸਕੂਲਾਂ 'ਚ ਕਰਵਾਈ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਮਾਪੇ ਅਧਿਆਪਕ ਮਿਲਣੀ ਸਮੇਂ ਮਾਸਟਰ ਸੁਨੀਲ ਕੁਮਾਰ, ਸੰਬੰਧਿਤ ਇੰਚਾਰਜ, ਵਿਦਿਆਰਥੀ ਅਤੇ ਮਾਪੇ | (ਸੱਜੇ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਦਿ੍ਸ਼ | ਤਸਵੀਰਾਂ : ਜਸਮੇਲ ਸਿੰਘ ਢਿੱਲੋਂ <br/> 21-12-2025
ਬੱਲੂਆਣਾ, 20 ਦਸੰਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਤੋ ਗੰੁਨੋ੍ਹ, ਸਰਕਾਰੀ ਹਾਈ ਸਕੂਲ ਮਹਿਰਾਣਾ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਬਣ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਸਮੇਂ ਸਕੂਲ ਅਧਿਆਪਕਾਂ ਨੇ ਮਾਪੇ ਅਧਿਆਪਕ ਮਿਲਣੀ ਸਬੰਧੀ ਵਰਕਸ਼ਾਪ ਲਗਾ ਕੇ ਬੱਚਿਆਂ ਦਾ ਪੂਰਨ ਧਿਆਨ ਰੱਖਣ, ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਕੂਲ ਨਾਲ ਜੁੜੇ ਰਹਿਣ ਅਤੇ ਬੱਚਿਆਂ ਦੀ ਚੰਗੀ ਸਿੱਖਿਆ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ | ਇਸ ਸਮੇਂ ਬੱਚਿਆਂ ਦੇ 80 ਪ੍ਰਤੀਸ਼ਤ ਤੋਂ ਵੀ ਵੱਧ ਮਾਪੇ ਸਕੂਲਾਂ ਵਿਚ ਪੁੱਜੇ ਅਤੇ ਉਨ੍ਹਾਂ ਸਬੰਧਿਤ ਅਧਿਆਪਕਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਹਮੇਸ਼ਾ ਸਕੂਲ ਅਧਿਆਪਕਾਂ ਦਾ ਸਹਿਯੋਗ ਕਰਨਗੇ | ਉਨ੍ਹਾਂ ਕਿਹਾ ਕਿ ਉਹ ਬੱਚਿਆਂ ਦੀ ਰੋਜ਼ਾਨਾ ਹਾਜ਼ਰੀ ਨੂੰ ਵੀ ਯਕੀਨੀ ਬਣਾਉਣਗੇ | ਇਸ ਸਮੇਂ ਬੱਚਿਆਂ ਦੇ ਮਾਪਿਆਂ ਦੀ ਈ.ਮੇਲ ਆਈ ਡੀ ਨੂੰ ਵੀ ਬੱਚਿਆਂ ਦੇ ਸਕੂਲ ਰਿਕਾਰਡ ਨਾਲ ਜੋੜਿਆ ਗਿਆ | ਇਸ ਸਮੇਂ ਵੱਖ-ਵੱਖ ਸਕੂਲਾਂ ਵਿਚ ਸਕੂਲ ਮੁਖੀ, ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਦਾ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਿਰੀਖਣ <br/> ਅਗਲੀ ਖ਼ਬਰ ਸਮਾਜ ਸੇਵੀ ਵਿਪਨ ਸ਼ਰਮਾ ਨੇ ਅਪਾਹਜ ਲੋਕਾਂ ਦੇ ਬਣਵਾਏ ਰੇਲਵੇ ਪਾਸ ਤੇ ਸਰਟੀਫਿਕੇਟ <br/>
Ad Position 24