11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਆਯੁਰਵੇਦਿਕ ਡਾਕਟਰਾਂ ਦੀ ਭਰਤੀ ਨਾ ਹੋਣ ਕਾਰਨ ਜਨਤਾ ਪਰੇਸ਼ਾਨ, ਸਰਕਾਰ ਕਰ ਰਹੀ ਅਣਦੇਖੀ <br/>

Ad Position 21
No active advertisement
ਅਜੀਤ ਡੈਸਕ 21-12-2025
ਫ਼ਾਜ਼ਿਲਕਾ, 20 ਦਸੰਬਰ (ਦਵਿੰਦਰ ਪਾਲ ਸਿੰਘ)-ਸੂਬੇ ਵਿਚ ਲੰਬੇ ਸਮੇਂ ਤੋਂ ਆਯੂਰਵੇਦਿਕ ਡਾਕਟਰਾਂ ਦੀ ਸਰਕਾਰੀ ਭਰਤੀ ਨਾ ਹੋਣ ਕਾਰਨ ਆਮ ਜਨਤਾ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਾਸ ਕਰਕੇ ਸਰਹੱਦੀ ਅਤੇ ਪੇਂਡੂ ਇਲਾਕਿਆਂ ਵਿਚ ਰਹਿਣ ਵਾਲੇ ਲੋਕ ਆਯੁਰਵੇਦ ਵਰਗੀ ਸਸਤੀ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਚਿਕਿਤਸਾ ਪ੍ਰਣਾਲੀ ਤੋਂ ਵਾਂਝੇ ਹੁੰਦੇ ਜਾ ਰਹੇ ਹਨ | ਦੂਜੇ ਪਾਸੇ ਬੀ.ਏ.ਐਮ.ਐੱਸ. ਦੀ ਪੜ੍ਹਾਈ ਪੂਰੀ ਕਰ ਚੁੱਕੇ ਕਈ ਨੌਜਵਾਨ ਬੇਰੁਜ਼ਗਾਰ ਬੈਠੇ ਹਨ ਅਤੇ ਸਾਲਾਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਹਨ | ਇਹ ਗੱਲ ਪ੍ਰਮੁੱਖ ਸਮਾਜ ਸੇਵੀ ਮਾਸਟਰ ਸੁਰੈਣ ਲਾਲ ਕਟਾਰੀਆ ਨੇ ਕਹੀ | ਉਨ੍ਹਾਂ ਕਿਹਾ ਕਿ ਆਯੁਰਵੇਦ ਭਾਰਤ ਦੀ ਪ੍ਰਾਚੀਨ, ਪ੍ਰਮਾਣਿਤ ਅਤੇ ਭਰੋਸੇਯੋਗ ਚਿਕਿਤਸਾ ਪ੍ਰਣਾਲੀ ਹੈ, ਜਿਸ ਨੂੰ ਅੱਜ ਵੀ ਰਾਮ ਬਾਣ ਇਲਾਜ ਮੰਨਿਆ ਜਾਂਦਾ ਹੈ | ਆਯੂਰਵੇਦਿਕ ਇਲਾਜ ਨਾਲ ਬਿਨਾਂ ਕਿਸੇ ਮਾੜੇ ਪ੍ਰਭਾਵ (ਸਾਈਡ ਇਫੈਕਟ) ਦੇ ਕਈ ਬਿਮਾਰੀਆਂ ਦਾ ਸਫਲ ਇਲਾਜ ਸੰਭਵ ਹੈ ਪਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਆਯੂਰਵੇਦਿਕ ਡਾਕਟਰਾਂ ਦੀਆਂ ਅਸਾਮੀਆਂ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਹਨ, ਜਦਕਿ ਕਈ ਆਯੂਰਵੇਦਿਕ ਡਿਸਪੈਂਸਰੀਆਂ ਪੂਰੀ ਤਰ੍ਹਾਂ ਬੰਦ ਹੋ ਚੁੱਕੀਆਂ ਹਨ | ਮਾਸਟਰ ਸੁਰੈਣ ਲਾਲ ਕਟਾਰੀਆ ਨੇ ਕਿਹਾ ਕਿ ਫ਼ਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹੇ ਵਿਚ, ਜਿੱਥੇ ਪਹਿਲਾਂ ਹੀ ਸਿਹਤ ਸਹੂਲਤਾਂ ਸੀਮਤ ਹਨ, ਉੱਥੇ ਨਵੀਂ ਭਰਤੀ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਣਾ ਚਾਹੀਦਾ ਹੈ | ਮਾਸਟਰ ਸੁਰੈਣ ਲਾਲ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਮੰਗ ਕੀਤੀ ਕਿ ਆਯੂਰਵੇਦਿਕ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰਕੇ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਫ.ਵਲੋਂ ਨਸ਼ਿਆਂ ਵਿਰੁੱਧ ਲੜਾਈ ਪ੍ਰੋਗਰਾਮ ਤਹਿਤ ਮੈਡੀਕਲ ਕੈਂਪ ਅਤੇ ਵਾਲੀਬਾਲ ਖੇਡ ਦਾ ਆਯੋਜਨ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ
Ad Position 24