11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੀ.ਐੱਸ.ਐੱਫ.ਵਲੋਂ ਨਸ਼ਿਆਂ ਵਿਰੁੱਧ ਲੜਾਈ ਪ੍ਰੋਗਰਾਮ ਤਹਿਤ ਮੈਡੀਕਲ ਕੈਂਪ ਅਤੇ ਵਾਲੀਬਾਲ ਖੇਡ ਦਾ ਆਯੋਜਨ

Ad Position 21
No active advertisement
ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਵਿਖੇ ਕਰਵਾਏ ਗਏ ਮੁਕਾਬਲੇ 'ਚ ਜੇਤੂ ਰਹਿਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ ਬੀ.ਐੱਸ.ਐਫ.ਦੇ ਅਧਿਕਾਰੀ | ਅਜੀਤ ਤਸਵੀਰ <br/> 21-12-2025
ਫ਼ਾਜ਼ਿਲਕਾ, 20 ਦਸੰਬਰ (ਅਮਰਜੀਤ ਸ਼ਰਮਾ)-ਨਸ਼ਿਆਂ ਵਿਰੁੱਧ ਲੋਕ ਜਾਗਰੂਕਤਾ ਫੈਲਾਉਣ ਅਤੇ ਪਿੰਡ ਵਾਸੀਆਂ ਨੂੰ ਸਿਹਤ ਤੇ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਬੀ.ਐੱਸ.ਐੱਫ. ਦੀ 19 ਬਟਾਲੀਅਨ ਵਲੋਂ Tਖੇਡ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਲੜਾਈU ਪ੍ਰੋਗਰਾਮ ਤਹਿਤ ਇਕ ਸਿਵਿਕ ਐਕਸ਼ਨ, ਮੈਡੀਕਲ ਕੈਂਪ ਅਤੇ ਵਾਲੀਬਾਲ ਖੇਡ ਦਾ ਆਯੋਜਨ ਕੀਤਾ ਗਿਆ | ਇਹ ਪ੍ਰੋਗਰਾਮ ਬੀ.ਐੱਸ.ਐੱਫ ਦੇ ਕਮਾਡੈਂਟ ਸੁਨੀਲ ਸ਼ੋਇਬਮ ਦੀ ਨਿਗਰਾਨੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਸਫਲਤਾਪੂਰਵਕ ਨੇਪਰੇ ਚੜਿ੍ਹਆ | ਪ੍ਰੋਗਰਾਮ ਵਿਚ ਕਮਾਡੈਂਟ ਸੁਨੀਲ ਸ਼ੋਇਬਮ, ਡਿਪਟੀ ਕਮਾਡੈਂਟ ਗੌਰਵ ਯਾਦਵ ਸਮੇਤ ਹੋਰ ਅਧਿਕਾਰੀ ਸ਼ਾਮਿਲ ਹੋਏ | ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚਾਂ, ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੇ ਇਸ ਸਮਾਗਮ ਵਿਚ ਹਿੱਸਾ ਲੈ ਕੇ ਇਸ ਨੂੰ ਸਫਲ ਬਣਾਇਆ | ਇਸ ਮੌਕੇ ਖੇਡ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ | ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਕਈ ਪਿੰਡਾਂ ਦੇ ਲੋਕਾਂ ਨੇ ਸਿਹਤ ਦੀ ਜਾਂਚ ਕਰਵਾਈ | ਇਸ ਦੇ ਨਾਲ ਹੀ ਖੇਡ ਸਮਗਰੀ ਦੀ ਵੰਡ ਵੀ ਕੀਤੀ ਗਈ, ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ | ਅੰਤ ਵਿਚ ਸਾਰਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਸਬ ਜੇਲ੍ਹ ਵਿਚ ਡੀ.ਐੱਸ.ਪੀ. ਦੀ ਅਗਵਾਈ 'ਚ 30 ਜਵਾਨਾਂ ਨੇ ਕੀਤੀ ਚੈਕਿੰਗ <br/> ਅਗਲੀ ਖ਼ਬਰ ਆਯੁਰਵੇਦਿਕ ਡਾਕਟਰਾਂ ਦੀ ਭਰਤੀ ਨਾ ਹੋਣ ਕਾਰਨ ਜਨਤਾ ਪਰੇਸ਼ਾਨ, ਸਰਕਾਰ ਕਰ ਰਹੀ ਅਣਦੇਖੀ <br/>
Ad Position 24