ਜਲਾਲਾਬਾਦ, 21 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇ ਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ (ਰੈਗੂਲਰ ਮੁਲਾਜ਼ਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਮਰਜ਼ ਕਰਕੇ 'ਪੱਕੇ ਰੁਜ਼ਗਾਰ' ਦਾ ਪ੍ਰਬੰਧ ਕਰਨ ਸਮੇਤ 'ਮੰਗ-ਪੱਤਰ' 'ਚ ਦਰਜ ਤਮਾਮ ਮੰਗਾਂ-ਮਸਲਿਆ ਦੇ ਹੱਲ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਹੋਰ ਵੀ ਵਰਕਰ ਅਤੇ ਲੋਕ ਵਿਰੋਧੀ ਸਰਗਰਮੀਆਂ ਕਰਕੇ ਸਾਲਾਂ-ਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਵੀ ਖੋਹਣ ਦੀਆਂ ਨੀਤੀਆਂ ਲਾਗੂ ਕਰਕੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ, ਇਸੇ ਰੋਸ ਵਜੋਂ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਜਦੋਂ ਤੱਕ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦਾ ਰੁਜ਼ਗਾਰ ਪੱਕਾ ਕਰਨ ਸਮੇਤ ਮੰਗ-ਮੰਗ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਯੂਨੀਅਨ ਵੱਲੋਂ ਪੁਰਅਮਨ ਢੰਗ ਨਾਲ ਪੰਜਾਬ ਸਰਕਾਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ | ਇਸੇ ਕੜੀ ਤਹਿਤ ਤਮਾਮ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਵਲੋਂ ਮਿਤੀ 06 ਜਨਵਰੀ 2026 ਦਿਨ ਮੰਗਲਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਐੱਚ.ਓ.ਡੀ. ਦਫ਼ਤਰ ਮੋਹਾਲੀ, ਹੈੱਡ ਆਫ਼ਿਸ ਪਟਿਆਲਾ ਅਤੇ ਸਾਰੇ ਪੰਜਾਬ ਵਿਚ ਸਮੂਹ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘੇਰਾਓ ਕਰਕੇ ਰੋਹ ਭਰਪੂਰ ਧਰਨੇ ਦਿੱਤੇ ਜਾਣਗੇ |ਇਸ ਮੌਕੇ ਜਥੇਬੰਦੀ ਦੇ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਜੁਆਇੰਟ ਪੈੱ੍ਰਸ ਸਕੱਤਰ ਜਸਵੀਰ ਸਿੰਘ ਸੀਰਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇ ਵਾਲ, ਪ੍ਰਦੁਮਣ ਸਿੰਘ,ਖ਼ਜ਼ਾਨਚੀ ਰੁਪਿੰਦਰ ਸਿੰਘ, ਜਸਬੀਰ ਸਿੰਘ ਜਿੰਦਵੜੀ, ਗੁਰਵਿੰਦਰ ਸਿੰਘ ਪੰਜੋਲੀ, ਤੇਜਿੰਦਰ ਸਿੰਘ ਮਾਨ ,ਬਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ ਬਾਠ, ਸੁਰਿੰਦਰ ਸਿੰਘ, ਉਂਕਾਰ ਸਿੰਘ ਮੌਜੂਦ ਸਨ |
-ਮਾਮਲਾ ਇਨਲਿਸਟਮੈਟ ਤੇ ਆਉਟਸੋਰਸ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਤੋਂ ਅਣਦੇਖੀ ਕਰਨ ਦਾ- 6 ਜਨਵਰੀ ਨੂੰ ਜਲ ਸਪਲਾਈ ਵਿਭਾਗ ਦੇ ਐੱਚ. ਓ. ਡੀ. ਮੋਹਾਲੀ, ਹੈੱਡ ਆਫ਼ਿਸ ਪਟਿਆਲਾ ਅਤੇ ਸਮੂਹ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘੇਰਾਓ ਕਰਨ ਦਾ ਐਲਾਨ
ਅਜੀਤ ਡੈਸਕ
22-12-2025