ਮੰਡੀ ਅਰਨੀਵਾਲਾ, 21 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪਰਿਸ਼ਦ ਜ਼ੋਨ ਜੋੜਕੀ ਅੰਧੇ ਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀਮਤੀ ਸੁਮਿਤਰਾ ਰਾਣੀ ਦੇ ਪੁੱਤਰ ਕਰਨ ਕੰਬੋਜ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਪਰਿਵਾਰ ਨੂੰ ਇਹਨਾਂ ਚੋਣਾਂ ਵਿਚ ਜਿੱਤ ਪ੍ਰਾਪਤ ਨਹੀਂ ਹੋਈ ਪਰ ਫਿਰ ਵੀ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਬਹੁਤ ਸਤਿਕਾਰ ਅਤੇ ਪਿਆਰ ਦਿੱਤਾ ਹੈ | ਜਿਸ ਦੇ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਰਿਣੀ ਰਹੇਗਾ | ਉਨ੍ਹਾਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਨਾਲ ਰਹਿਣਗੇ ਅਤੇ ਲੋਕ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਨਾਲ ਖੜਨਗੇ | ਹਲਕੇ ਦੇ ਲੋਕਾਂ ਵਲੋਂ ਦਿੱਤੇ ਗਏ ਸਹਿਯੋਗ ਨੂੰ ਉਹ ਕਦੇ ਵੀ ਨਹੀਂ ਭੁੱਲ ਸਕਦੇ |
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੌੜਕੀ ਅੰਧੇ ਵਾਲੀ ਦੇ ਵੋਟਰਾਂ ਦਾ ਕਰਨ ਕੰਬੋਜ ਨੇ ਧੰਨਵਾਦ ਕੀਤਾ <br/>
ਅਜੀਤ ਡੈਸਕ
22-12-2025