ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਦੀ ਪਟੜੀ 'ਤੇ ਪੁੱਜੀ ਤਾਂ ਮਨੀਸ਼ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਸਲੇਮਸ਼ਾਹ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ ਪੰਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |