04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ-ਦੋ ਹੋਰ ਮੋਟਰਸਾਈਕਲ ਕੀਤੇ ਬਰਾਮਦ

Ad Position 21
No active advertisement
ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ ਅਜਮੇਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪੁਲ਼ ਗੰਗ ਕੈਨਾਲ ਅਬੋਹਰ ਫ਼ਾਜ਼ਿਲਕਾ ਰੋਡ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਜਿੰਦਰ ਸਿੰਘ ਵਾਸੀ ਪਿੰਡ ਖਿੱਪਾਵਾਲੀ ਚੋਰੀ ਕਰਨ ਦਾ ਆਦੀ ਹੈ | ਜੋ ਅੱਜ ਵੀ ਚੋਰੀ ਦੇ ਮੋਟਰਸਾਈਕਲ ਲੈ ਕੇ ਪਟਰੀ ਵੱਲ ਆਏਗਾ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਿਸ ਤੋਂ ਚੋਰੀ ਦੇ ਕੁਲ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਲੈਕਮੇਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24