ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਪਾਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜਨ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਵਾਸੀ ਪੁਰਾਣੀ ਸਬਜ਼ੀ ਮੰਡੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦੇ ਆਦੀ ਹਨ | ਜੋ ਅੱਜ ਵੀ ਐਮ.ਆਰ ਇੰਨਕਲੇਵ ਨੇੜੇ ਨਹਿਰ ਵਾਲੀ ਸਾਈਡ ਝਾੜੀਆਂ ਕੋਲ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ | ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਉਨ੍ਹਾਂ ਨੂੰ 20 ਨਸ਼ੀਲੀਆਂ ਗੋਲੀਆਂ ਅਤੇ 100 ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |