ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਵਾਸੀ ਇੰਦਰਾ ਨਗਰੀ ਜੰਡ ਵਾਲਾ ਰੋਡ ਫ਼ਾਜ਼ਿਲਕਾ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ | ਜੋ ਅੱਜ ਵੀ ਟੀ ਪੁਆਇੰਟ ਬਾਧਾ ਦੇ ਨੇੜੇ ਬਣੇ ਖੰਡਰਾਂ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਮੌਕੇ 'ਤੇ ਛਾਪੇਮਾਰੀ ਕਰਕੇ ਉਕਤ ਨੂੰ 8 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |