02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

5994 ਬੇਰੁਜ਼ਗਾਰ ਈ. ਟੀ. ਟੀ ਅਧਿਆਪਕਾਂ ਵਲੋਂ ਡੀ. ਪੀ. ਆਈ.ਦਫ਼ਤਰ ਅੱਗੇ ਲਗਾਏ ਧਰਨੇ ਨੂੰ 120 ਦਿਨ ਹੋਏ ਪੂਰੇ-ਸਰਕਾਰ ਨੇ ਨਹੀਂ ਲਈ ਕੋਈ ਸਾਰ

Ad Position 21
No active advertisement
ਅਜੀਤ ਡੈਸਕ 23-12-2025
ਫ਼ਾਜ਼ਿਲਕਾ, 22 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 5994 ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਵਲੋਂ ਡੀ.ਪੀ.ਆਈ ਦਫ਼ਤਰ ਮੋਹਾਲੀ ਦੇ ਬਾਹਰ 25 ਅਗਸਤ ਤੋਂ ਲਗਾਏ ਗਏ ਧਰਨੇ ਨੂੰ ਅੱਜ 120 ਦਿਨ ਮੁਕੰਮਲ ਹੋ ਗਏ ਹਨ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਅਜੇ ਵੀ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ | ਯੂਨੀਅਨ ਆਗੂ ਅਸ਼ੋਕ ਬਾਵਾ ਨੇ ਦੱਸਿਆ ਕਿ ਧਰਨਾ ਸ਼ਾਂਤੀਪੂਰਨ ਢੰਗ ਨਾਲ ਤੇ ਪ੍ਰਸ਼ਾਸਨ ਨਾਲ ਮਿਲ ਕੇ ਚਲਾਇਆ ਗਿਆ, ਜਿਸ ਨਾਲ ਸਰਕਾਰ ਵਲੋਂ ਫਾਈਲਾਂ ਦਾ ਕੰਮ ਸ਼ੁਰੂ ਹੋਇਆ ਸੀ | ਪਰ ਹੁਣ ਫਾਈਲਾਂ ਪਰਸੋਨਲ ਡਿਪਾਰਟਮੈਂਟ ਵਲੋਂ ਸਿੱਖਿਆ ਵਿਭਾਗ ਨੂੰ ਫਾਰਵਰਡ ਕਰ ਦਿੱਤੀਆਂ ਗਈਆਂ ਹਨ, ਪਰ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕਰ ਰਿਹਾ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਪਿਛਲੇ ਕਈ ਹਫ਼ਤਿਆਂ ਤੋਂ ਸਿਰਫ਼ ਭਰੋਸੇ ਅਤੇ ਲਾਰੇ ਹੀ ਲਗਾ ਰਹੀ ਹੈ | ਇਸ ਸਬੰਧੀ ਯੂਨੀਅਨ ਆਗੂ ਅਸ਼ੋਕ ਬਾਵਾ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰਾਂ ਦੇ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਦੇ ਵਿਚ ਆਈ ਸੀ ਪਰ ਸਰਕਾਰ ਸੱਤਾ ਵਿਚ ਆ ਕੇ ਬੇਰੁਜ਼ਗਾਰਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ | ਉਨ੍ਹਾਂ ਕਿਹਾ ਕਿ ਈ.ਟੀ.ਟੀ 5994 ਭਰਤੀ ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਦੀ ਪਹਿਲੀ ਭਰਤੀ ਸੀ | ਜਿਸ ਨੂੰ ਸਰਕਾਰ ਨੇ ਹਾਲੇ ਤੱਕ ਪੂਰਾ ਨਹੀਂ ਕੀਤਾ | ਇਸ ਕਰਕੇ ਅੱਜ ਦੇ ਦਿਨ ਸਿੱਖਿਆ ਵਿਭਾਗ ਦੇ ਬਾਹਰ ਭਾਰੀ ਇਕੱਠ ਰੱਖਿਆ ਗਿਆ ਅਤੇ ਸਰਕਾਰ ਨੂੰ ਲਾਹਨਤਾਂ ਪਾਈਆਂ ਗਈਆਂ ਕਿ ਭਰਤੀ ਨੂੰ ਜਲਦੀ ਪੂਰਾ ਕੀਤਾ ਜਾਵੇ | ਬੇਰੁਜ਼ਗਾਰ ਅਧਿਆਪਕਾਂ ਵਲੋਂ ਪ੍ਰਦਰਸ਼ਨ ਹਾਲੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਰਕਾਰ ਸਾਨੂੰ ਤਿੱਖਾ ਐਕਸ਼ਨ ਕਰਨ ਲਈ ਮਜਬੂਰ ਕਰ ਰਹੀ ਹੈ | ਜੇਕਰ ਸਾਡੀ ਭਰਤੀ ਨੂੰ ਜਲਦੀ ਤੋਂ ਜਲਦੀ ਪੂਰਾ ਨਹੀਂ ਕੀਤਾ ਜਾਂਦਾ ਤਾਂ ਮਜਬੂਰਨ ਸਾਨੂੰ ਟੈਂਕੀਆਂ ਤੇ ਟਾਵਰਾਂ ਦਾ ਰੁੱਖ ਕਰਨਾ ਪਵੇਗਾ ਅਤੇ ਪ੍ਰਦਰਸ਼ਨ ਨੂੰ ਤਿੱਖਾ ਕੀਤਾ ਜਾਵੇਗਾ | ਇਸ ਦੌਰਾਨ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹੋਣਗੇ ਕਿਉਂਕਿ ਇਹ ਸਭ ਮਿਲ ਕੇ ਬੇਰੁਜ਼ਗਾਰਾਂ ਅਧਿਆਪਕਾ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਹੇ ਹਨ | ਅਧਿਆਪਕ ਆਗੂਆਂ ਨੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਪਹੁੰਚਣ, ਤਾਂ ਜੋ ਭਰਤੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਇਆ ਜਾ ਸਕੇ | ਇਸ ਮੌਕੇ ਯੂਨੀਅਨ ਆਗੂ ਅਸ਼ੋਕ ਬਾਵਾ, ਸੁਰਿੰਦਰ ਅਬੋਹਰ, ਬਲਵਿੰਦਰ ਕਾਕਾ,ਰਮਨ ਅਬੋਹਰ, ਕਰਨ ਕੰਬੋਜ ,ਮਨਦੀਪ ਫ਼ਾਜ਼ਿਲਕਾ, ਸਰਬਜੀਤ ਨਿਧਾਨਾ, ਜੱਸੀ ਮਾਨਸਾ, ਗੁਰਪ੍ਰੀਤ ਬਾਜਵਾ, ਬਖ਼ਸ਼ੀਸ਼ ਸਿੰਘ, ਵਿਜੇ ਕੁਮਾਰ,
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ 'ਚ ਚੋਰਾਂ ਨੇ ਮਚਾਈ ਦਹਿਸ਼ਤ, ਦੁਕਾਨ ਨੂੰ ਬਣਾਇਆ ਨਿਸ਼ਾਨਾ ਚੋਰ ਬੇਖ਼ੌਫ ਚੋਰੀ ਦੀਆਂ ਵਾਰਦਾਤਾਂ ਨੂੰ ਦੇ... ਅਗਲੀ ਖ਼ਬਰ ਸੇਂਟ ਅਲਫੋਸਾ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ <br/>
Ad Position 24