02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੰਯੁਕਤ ਕਿਸਾਨ ਮੋਰਚੇ ਵਲੋਂ ਐਕਸ਼ਨ ਦੀ ਵਿਉਂਤਬੰਦੀ ਸੰਬੰਧੀ ਮੀਟਿੰਗ 2 ਜਨਵਰੀ ਨੂੰ ਸ਼ਹਿਰ ਦੀ ਦਾਣਾ ਮੰਡੀ ਤੋਂ ਸ਼ੁਰੂ ਕੀਤਾ ਜਾਵੇਗਾ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 23-12-2025
ਫ਼ਾਜ਼ਿਲਕਾ, 22ਦਸੰਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ ਸਥਾਨਕ ਭਰਾਤਰੀ ਜਥੇਬੰਦੀਆਂ ਨਾਲ ਮੋਰਚੇ ਦੇ ਫ਼ੈਸਲੇ ਲਾਗੂ ਕਰਨ ਸੰਬੰਧੀ ਸਾਂਝੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਰਿੰਦਰ ਲਾਧੂਕਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਫ਼ਾਜ਼ਿਲਕਾ ਵਿਖੇ ਕੀਤੀ ਗਈ | ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ 2 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਫ਼ਾਜ਼ਿਲਕਾ ਦੀ ਦਾਣਾ ਮੰਡੀ ਤੋਂ ਮੋਟਰਸਾਈਕਲ ਮਾਰਚ ਸ਼ਹਿਰ ਦੇ ਬਾਜ਼ਾਰਾਂ ਵਿਚ ਕੱਢਿਆ ਜਾਵੇਗਾ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਮੇਸ਼ ਵਡੇਰਾ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਹਰੀਸ਼, ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਮਮਤਾ ਲਾਧੂਕਾ ਨੌਜਵਾਨ ਭਾਰਤ ਸਭਾ ਦੇ ਆਗੂ ਦਿਲ ਕਰਨ ਅਦਿੱਤਿਆ ਟੀ.ਐੱਸ.ਯੂ ਦੇ ਆਗੂ ਪ੍ਰਦੀਪ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੱਤ ਦੇ ਵਿਚ ਕਾਰਪੋਰੇਟਾਂ ਦੀ ਸੇਵਾਦਾਰ ਬਣੀ ਹੋਈ ਹੈ, ਜੋ ਦੇਸ਼ ਦਾ ਜਲ ਜੰਗਲ ਜ਼ਮੀਨ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਲੁਟਾ ਰਹੀ ਹੈ | ਜਿਸ ਕਰਕੇ ਦੇਸ਼ ਦੇ ਵਿਚ ਵਾਤਾਵਰਨ 'ਚ ਤਬਦੀਲੀਆਂ ਅਤੇ ਬੇਰੁਜ਼ਗਾਰੀ ਵੱਡੇ ਪੱਧਰ ਤੇ ਪੈਰ ਪਸਾਰ ਰਹੀ ਹੈ | ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਬੀਜ ਬਿੱਲ 2025 ਲਿਆ ਕੇ ਅਤੇ ਚਾਰ ਲੇਬਰ ਕੋਡ ,ਨਰੇਗਾ ਵਰਗੇ ਕਾਨੂੰਨਾਂ ਦਾ ਭੋਗ ਪਾਉਣ ਲਈ ਉਸ ਦਾ ਨਾਮ ਬਦਲ ਕੇ ਬੁਨਿਆਦੀ ਤਬਦੀਲੀਆਂ ਕੀਤੀਆਂ ਹਨ ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਸਰਾਸਰ ਲੋਕਾਂ ਦਾ ਉਜਾੜਾ ਕਰ ਰਹੀ ਹੈ | ਅਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟਾਂ ਦੀ ਸੇਵਾਦਾਰ ਬਣੀ ਹੋਈ ਹੈ | ਇਸ ਮੌਕੇ ਪੰਜਾਬ ਪੱਲੇਦਾਰ ਯੂਨੀਅਨ ਬਖ਼ਤਾਵਰ ਸਿੰਘ ਰੇਤਾ ਵਰਕਰ ਯੂਨੀਅਨ ਚਿਮਨ ਸਿੰਘ ਪੰਜਾਬ ਭੱਠਾ ਯੂਨੀਅਨ ਪ੍ਰੀਤਮ ਸਿੰਘ ਤੇਜਾ ਸਿੰਘ ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਤੋਂ ਭੱਜੀ ਪੰਜਾਬ ਸਰਕਾਰ: ਮਾਸਟਰ ਕੇਡਰ ਯੂਨੀਅਨ ਅਗਲੀ ਖ਼ਬਰ 21ਵੇਂ ਲੋਹੜੀ ਮੇਲੇ ਮੌਕੇ 21 ਧੀਆਂ ਦਾ ਕੀਤਾ ਜਾਵੇਗਾ ਸਨਮਾਨ <br/>
Ad Position 24