02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਿਸ਼ਨੋਈ ਭਾਈਚਾਰੇ ਨੇ ਹਮੇਸ਼ਾ ਅਕਾਲੀ ਦਲ ਦਾ ਮਾਣ ਵਧਾਇਆ : ਗੁਰਤੇਜ ਸਿੰਘ ਘੁੜਿਆਣਾ <br/>

Ad Position 21
No active advertisement
ਅਜੀਤ ਡੈਸਕ 23-12-2025
ਅਬੋਹਰ, 22 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਬਿਸ਼ਨੋਈ ਭਾਈਚਾਰੇ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਵਧਾਇਆ ਹੈ, ਜਿਸ ਤਹਿਤ ਇਸ ਵਾਰ ਵੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸੀਤੋ ਗੰੁਨੋ੍ਹ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਮਾ ਦੇਵੀ ਪਤਨੀ ਓਮ ਪ੍ਰਕਾਸ਼ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 682 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਇਕ ਵਾਰ ਫਿਰ ਅਕਾਲੀ ਦਲ ਦੇ ਹੱਥ ਮਜ਼ਬੂਤ ਕੀਤੇ ਹਨ | ਉਕਤ ਸ਼ਬਦ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਨੇ ਬਲਾਕ ਸੰਮਤੀ ਸੀਤੋ ਗੰੁਨੋ੍ਹ ਚੋਣ ਜੇਤੂ ਸੋਮਾ ਦੇਵੀ ਪਤਨੀ ਓਮ ਪ੍ਰਕਾਸ਼ ਦੇ ਨਿਵਾਸ ਸਥਾਨ 'ਤੇ ਉਮੀਦਵਾਰ ਨੂੰ ਵਧਾਈ ਦੇਣ ਉਪਰੰਤ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੂਥ ਪ੍ਰਧਾਨ ਹਵਾ ਸਿੰਘ ਪੂਨੀਆ, ਹਰੀਸ਼ ਨੰਬਰਦਾਰ ਬੱਲੂਆਣਾ, ਗੁਰਮੇਲ ਸਿੰਘ ਸਾਬਕਾ ਸਰਪੰਚ ਆਦਿ ਸਣੇ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ | ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਮੇਸ਼ਾ ਬਿਸ਼ਨੋਈ ਭਾਈਚਾਰੇ 'ਤੇ ਮਾਣ ਕਰਦੇ ਰਹੇ ਹਨ | ਜਿਸ ਤਹਿਤ ਇਸ ਵਾਰ ਫਿਰ ਤੋਂ ਬਿਸ਼ਨੋਈ ਭਾਈਚਾਰੇ ਨੇ ਅਕਾਲੀ ਦਲ ਦਾ ਮਾਣ ਵਧਾਉਂਦੇ ਹੋਏ ਸੀਤੋ ਗੰੁਨੋ੍ਹ ਜ਼ੋਨ ਦੀ ਸੀਟ ਜਿੱਤ ਕੇ ਅਕਾਲੀ ਦਲ ਦੇ ਹੱਥ ਮਜ਼ਬੂਤ ਕੀਤੇ ਹਨ | ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀ ਅਕਾਲੀ ਦਲ ਇਕ ਵਾਰ ਫਿਰ ਤੋਂ ਪੰਜਾਬ ਵਿਚ ਉੱਭਰ ਕੇ ਸਾਹਮਣੇ ਆ ਰਹੀ ਹੈ ਅਤੇ ਪੰਜਾਬ ਵਾਸੀਆਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਇਸ ਵਾਰ 2027 ਚੋਣਾਂ ਉਪਰੰਤ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਸ਼ੁਰੂ ਵਿਚ ਹੀ ਕੀਤੇ ਜਾਣਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰ... ਅਗਲੀ ਖ਼ਬਰ ਭਲਕੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਅÏਰਤਾਂ ਲਈ ਰੋਜ਼ਗਾਰ ਤੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਹਿਤ ਕੀਤੇ ਜਾਣ...
Ad Position 24