ਫ਼ਾਜ਼ਿਲਕਾ, 22 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਨਿਰਵੈਰ ਸਿੰਘ ਸਟੇਟ ਕਮੇਟੀ ਮੈਂਬਰ ਦੀ ਸਾਂਝੀ ਅਗਵਾਈ ਵਿਚ ਮੋਗਾ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਇੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਧਰਮਿੰਦਰ ਸਿੰਘ, ਜ਼ਿਲ੍ਹਾ ਸਰਪ੍ਰਸਤ ਫ਼ਾਜ਼ਿਲਕਾ ਧਰਮਿੰਦਰ ਗੁਪਤਾ, ਹਰਪ੍ਰੀਤ ਸਿੰਘ ਅੰਮਿ੍ਤਸਰ, ਜ਼ਿਲ੍ਹਾ ਸਰਪ੍ਰਸਤ ਗੁਰਦਾਸਪੁਰ ਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅੱਖੋਂ ਪਰੋਖੇ ਕਰਦੀ ਆ ਰਹੀ ਹੈ ਅਤੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਦੀ ਉਦਾਹਰਨ 2025 ਸਾਲ ਵਿਚ ਸਰਕਾਰ ਵਲੋਂ ਡੀ.ਏ ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ | ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਦੀ ਵਿਰੋਧੀ ਹੈ | ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਾਲ ਕਈ ਵਾਰ ਵਿੱਤ ਮੰਤਰੀ ਵਲੋਂ ਮੀਟਿੰਗਾਂ ਕਰਕੇ ਕਿਸੇ ਵੀ ਵਿੱਤੀ ਮਸਲੇ ਦਾ ਹੱਲ ਨਹੀਂ ਕੀਤਾ ਗਿਆ | ਮਾਸਟਰ ਕੇਡਰ ਯੂਨੀਅਨ ਦੀਆਂ ਜਾਇਜ਼ ਮੰਗਾਂ ਵਿਚੋਂ ਇਕ ਅਹਿਮ ਮੰਗ ਐੱਸ.ਐੱਸ.ਏ/ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕ ਨੂੰ ਲੈਂਥ ਆਫ਼ ਸਰਵਿਸ ਦੇ ਹਿਸਾਬ ਨਾਲ ਬਣਦੀਆਂ ਅਚਨਚੇਤ ਛੁੱਟੀਆਂ ਦੇਣ ਸਬੰਧੀ ਵੀ ਪੰਜਾਬ ਸਰਕਾਰ ਸੰਜੀਦਾ ਨਹੀਂ ਹੈ | ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ 2026 ਨਵੇਂ ਸਾਲ ਦੇ ਸ਼ੁਰੂਆਤ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਅਸ਼ਵਨੀ ਕੁਮਾਰ ਸਟੇਟ ਕਮੇਟੀ ਮੈਂਬਰ ਅੰਮਿ੍ਤਸਰ ਹਰਪ੍ਰੀਤ ਸਿੰਘ ਅੰਮਿ੍ਤਸਰ, ਮਨਦੀਪ ਸਿੰਘ ਉਗਰ ਅÏਲਖ, ਕਰਮਜੀਤ ਵਾਸਦੇਵ ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਰਾਜਪਾਲ ਸਿੰਘ ਮੀਡੀਆ ਕੋਆਰਡੀਨੇਟਰ ਤਰਨ ਤਾਰਨ, ਪਰਮਿੰਦਰ ਸਿੰਘ ਬੇਗੇਵਾਲ, ਜੁਗਰਾਜ ਸਿੰਘ, ਨਰਿੰਦਰ ਕੁਮਾਰ ਜਨਰਲ ਸਕੱਤਰ ਫ਼ਰੀਦਕੋਟ, ਹਰਪ੍ਰੀਤ ਸਹਿਗਲ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਮਨਦੀਪ ਸਿੰਘ ਬਲਾਕ ਪ੍ਰਧਾਨ ,ਬਲਰਾਜ ਕੁਕਰੀ ਬਲਾਕ ਪ੍ਰਧਾਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ, ਸੰਦੀਪ ਪੁਰੀ, ਨਰਮਲ ਸਿੰਘ, ਪਰਮਿੰਦਰ ਸਿੰਘ, ਅੰਮਿ੍ਤ ਪਾਲ ਸਿੰਘ ਡੀ ਪੀ, ਗੁਰਪ੍ਰੀਤ ਸਿੰਘ ਵਿੱਤ ਸਕੱਤਰ, ਗੁਰਚਰਨ ਸਿੰਘ ਡੀ.ਪੀ, ਲਖਬੀਰ ਸਿੰਘ, ਪੁਨੀਤ ਕੁਮਾਰ, ਵਿਸ਼ਾਲ ਸ਼ਰਮਾ, ਲਖਵਿੰਦਰ ਸਿੰਘ ਲੈਕਚਰਾਰ, ਸੁਖਵਿੰਦਰ ਸਿੰਘ