02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਾਜਾਇਜ਼ ਪਿਸਟਲ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 23-12-2025
ਜਲਾਲਾਬਾਦ, 22 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਨਾਜਾਇਜ਼ ਪਿਸਟਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਸ਼ੱਕੀ ਲੋਕਾਂ ਦੀ ਚੈਕਿੰਗ ਕਰਨ ਲਈ ਗਸ਼ਤ ਦੌਰਾਨ ਥਾਣਾ ਸਦਰ ਇਲਾਕੇ ਵਿਚ ਮੌਜੂਦ ਸੀ ਅਤੇ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕ੍ਰਾਂਤੀ ਪੁੱਤਰ ਸੁਨੀਲ ਸਿੰਘ ਵਾਸੀ ਚੱਕ ਬਜੀਦਾ ਸ਼ਰੇਆਮ ਨਾਜਾਇਜ਼ ਅਸਲਾ ਲੈ ਕੇ ਘੁੰਮ ਰਿਹਾ ਹੈ, ਜਿਸ ਤੇ ਪੁਲਿਸ ਪਾਰਟੀ ਨੇ ਟੀ-ਪੁਆਇਟ ਟਾਹਲੀ ਵਾਲਾ ਦੇ ਕੋਲ ਨਾਕਾਬੰਦੀ ਕਰਕੇ ਕ੍ਰਾਂਤੀ ਨੂੰ ਨਾਜਾਇਜ਼ ਪਿਸਟਲ ਸਮੇਤ ਕਾਬੂ ਕਰ ਲਿਆ | ਥਾਣਾ ਸਦਰ ਜਲਾਲਾਬਾਦ ਵਿਖੇ ਧਾਰਾ 25 ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ <br/> ਅਗਲੀ ਖ਼ਬਰ ਨਵੇਂ ਸਾਲ ਦੇ ਸ਼ੁਰੂ ਵਿਚ ਹੀ ਕੀਤੇ ਜਾਣਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰ...
Ad Position 24