02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 23-12-2025
ਫ਼ਾਜ਼ਿਲਕਾ, 22 ਦਸੰਬਰ (ਦਵਿੰਦਰ ਪਾਲ ਸਿੰਘ)-ਸ਼ਹੀਦੀ ਹਫ਼ਤੇ ਦੇ ਤਹਿਤ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਆਚਾਰੀਆ ਵਿਕਰਮ ਸ਼ਰਮਾ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਨਾਮ ਯਾਦ ਕਰਵਾਉਂਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਜਾਣੂ ਕਰਵਾਇਆ | ਆਚਾਰੀਆ ਸ਼੍ਰੀਮਤੀ ਸੁਖਪ੍ਰੀਤ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ-ਨਾਲ ਚਾਰ ਸਾਹਿਬਜ਼ਾਦਿਆਂ ਨਾਲ ਹੋਈਆਂ ਜ਼ੁਲਮ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਜੀ ਦੇ ਸਿੱਖਾਂ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੇ ਉਨ੍ਹਾਂ ਦੀ ਸਹਿਣ ਸ਼ਕਤੀ ਨੂੰ ਪ੍ਰਣਾਮ ਕੀਤਾ ਅਤੇ ਬੱਚਿਆਂ ਨੂੰ ਧਰਮ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਬੱਚਿਆਂ ਨੇ ਮਿਲ ਕੇ 'ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ' ਵਰਗੇ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਸ਼ਬਦਾਂ ਦਾ ਗਾਇਣ ਕੀਤਾ | ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਸਮੂਹ ਬੱਚਿਆਂ ਨੂੰ ਗੁਰੂ ਜੀ ਦੇ ਪਰਿਵਾਰ ਅਤੇ ਸਿੱਖਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ, ਜੋ ਉਨ੍ਹਾਂ ਨੇ ਸਿਰਫ਼ ਧਰਮ ਅਤੇ ਦੇਸ਼ ਨੂੰ ਬਚਾਉਣ ਲਈ ਦਿੱਤੀਆਂ ਅਤੇ ਦੇਸ਼ ਨੂੰ ਮੁਗ਼ਲਾਂ ਤੋਂ ਆਜ਼ਾਦੀ ਦਿਵਾਈ, ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਹਿੰਦੂ ਧਰਮ 'ਤੇ ਅਟੱਲ ਰਹਿਣ ਲਈ ਪ੍ਰੇਰਿਤ ਕੀਤਾ | ਬੱਚਿਆਂ ਨੂੰ ਕਿਸੇ ਵੀ ਲਾਲਚ ਵਿਚ ਨਾ ਆ ਕੇ ਧਰਮ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ਼ ਦੇ ਸਮੂਹ ਮੈਂਬਰਾਂ ਨੇ ਬੱਚਿਆਂ ਨਾਲ ਮਿਲ ਕੇ ਸਾਹਿਬਜ਼ਾਦਿਆਂ ਨੂੰ ਨਮਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡਾ. ਸੁਨੀਲ ਸੇਠੀ ਨੇ ਲੋੜਵੰਦਾਂ ਨੂੰ 31 ਰਜਾਈਆਂ ਅਤੇ ਕੰਬਲ ਵੰਡੇ <br/> ਅਗਲੀ ਖ਼ਬਰ ਨਾਜਾਇਜ਼ ਪਿਸਟਲ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ
Ad Position 24