ਜਲਾਲਾਬਾਦ, 22 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਯਤਨਾਂ ਸਦਕਾ ਇਕ ਬੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਲਾਲਾਬਾਦ ਦੇ ਕੋਲੋਂ ਸ਼ਰਧਾਲੂ ਲੈ ਕੇ ਸ਼੍ਰੀ ਹਰਮਿੰਦਰ ਸਾਹਿਬ ਸ਼੍ਰੀ ਅੰਮਿ੍ਤਸਰ ਲਈ ਰਵਾਨਾ ਹੋਈ | ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਫਾਊਾਡਰ ਮੈਂਬਰ ਅਤੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਯਾਤਰੀਆਂ ਨੂੰ ਹਾਰ ਪਹਿਨਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਹ ਬੱਸ ਸੰਗਤ ਨੂੰ 3 ਦਿਨ ਅਤੇ 2 ਰਾਤਾਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ | ਇਹ ਬੱਸ ਯਾਤਰੀਆਂ ਨੂੰ ਮੁਫ਼ਤ ਸਫ਼ਰ ਆਉਣ ਅਤੇ ਜਾਣ ਦਾ ਕਰਵਾਏਗੀ | ਮੁਫ਼ਤ ਰਹਿਣ ਦਾ ਸਾਰਿਆਂ ਲਈ ਪ੍ਰਬੰਧ ਕਰਵਾਇਆ ਜਾਵੇਗਾ | ਸੰਗਤ ਲਈ ਰਹਿਣ ਦੇ ਨਾਲ-ਨਾਲ ਭੋਜਨ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ | ਯਾਤਰੀਆਂ ਦੀ ਸਹਾਇਤਾ ਲਈ ਇਕ ਸਹਾਇਕ ਵੀ ਮੌਜੂਦ ਰਹੇਗਾ | ਯਾਤਰੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ, ਜਲਿਆ ਵਾਲਾ ਬਾਗ਼ ਆਦਿ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਹੋਰਾਂ ਤੋਂ ਇਲਾਵਾ ਉਨ੍ਹਾਂ ਨਾਲ ਜੁਗਰਾਜ ਯੂ.ਵੀ, ਬੱਬੂ, ਬਲਵਿੰਦਰ ਸਿੰਘ ਸਬਾਜਕੇ, ਸੰਦੀਪ ਸਿੰਘ, ਰਮਨਦੀਪ ਸਿੰਘ, ਡਾ.ਪੰਮੂ, ਬਲਵਿੰਦਰ ਸਿੰਘ ਪ੍ਰਧਾਨ ਸੋਸ਼ਲ ਮੀਡੀਆ, ਬਿਮਲਾ ਰਾਣੀ, ਰੋਹਿਤ ਕੁਮਾਰ ਆਦਿ ਮੌਜੂਦ ਸਨ |