01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੰਧਵਾਲਾ ਅਮਰਕੋਟ ਦੇ ਕਿਸਾਨਾਂ ਨੇ ਪੀੜਤ ਲੋਕਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਉਪ ਮੰਡਲ ਮੈਜਿਸਟਰੇਟ ਦਫ਼ਤਰ ਮੂਹਰੇ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-12-2025
ਅਬੋਹਰ, 22 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਬੱਲੂਆਣਾ ਹਲਕੇ ਦੇ ਪਿੰਡ ਕੰਧਵਾਲਾ ਅਮਰਕੋਟ ਵਾਸੀ ਲੋਕਾਂ ਨੇ ਅੱਜ ਸਥਾਨਕ ਤਹਿਸੀਲ ਕੰਪਲੈਕਸ ਪਹੁੰਚ ਕੇ ਭਾਰੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪੀੜਤ ਲੋਕਾਂ ਨੂੰ ਨਾ ਮਿਲਣ ਕਾਰਨ ਉਪ ਮੰਡਲ ਮੈਜਿਸਟਰੇਟ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸੰਬੰਧੀ ਉਪ ਮੰਡਲ ਮੈਜਿਸਟਰੇਟ ਕਿ੍ਸ਼ਨ ਪਾਲ ਰਾਜਪੂਤ ਨੂੰ ਮੰਗ ਪੱਤਰ ਵੀ ਸੌਂਪਿਆਂ | ਤਹਿਸੀਲ ਕੰਪਲੈਕਸ ਪੁੱਜੇ ਕਿਸਾਨਾਂ ਨਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸੁਖਜਿੰਦਰ ਸਿੰਘ ਰਾਜਨ, ਪੂਰਨ ਸਿੰਘ, ਜਤਿਨ ਕੰਬੋਜ, ਸਤਿੰਦਰਜੀਤ ਸਿੰਘ, ਸ਼ੇਰ ਸਿੰਘ ਸ਼ੇਰਾ, ਬਲਜਿੰਦਰ ਸਿੰਘ, ਅਸ਼ੋਕ ਮੱਕੜ, ਨਵੀਨ ਗਰੋਵਰ ਆਦਿ ਨੇ ਦੱਸਿਆ ਕਿ ਸਾਉਣ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਸੀ | ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਪੰਜਾਬ ਸਰਕਾਰ ਨੇ ਸਰਵੇ ਕਰਵਾ ਕੇ ਪ੍ਰਤੀ ਕਿੱਲੇ ਦਾ 20 ਹਜ਼ਾਰ ਦੇਣ ਦਾ ਐਲਾਨ ਕੀਤਾ ਸੀ | ਇਸ ਸਰਵੇ ਵਿਚ ਕਈ ਕਿਸਾਨ ਅਜਿਹੇ ਸ਼ਾਮਲ ਹਨ ਜਿਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਅਤੇ ਜਿਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਆਵਜ਼ੇ ਤੋਂ ਵਾਂਝਾ ਰੱਖਿਆ ਗਿਆ ਹੈ | ਰਾਜਨ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦਾ ਕੋਈ ਆਰਥਿਕ ਨੁਕਸਾਨ ਨਾ ਹੋਇਆ ਪਰ ਫਿਰ ਵੀ ਮੁਆਵਜ਼ਾ ਲੈ ਗਏ, ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਦੁਬਾਰਾ ਸਰਵੇ ਕਰਵਾ ਕੇ ਪੀੜਤ ਲੋਕਾਂ ਤੱਕ ਮੁਆਵਜ਼ਾ ਰਾਸ਼ੀ ਪਹੁੰਚਾਈ ਜਾਵੇ | ਜਿਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਵੀ ਮੁੜ ਤੋਂ ਸਰਵੇ ਕਰਵਾ ਕੇ ਪੀੜਤ ਲੋਕਾਂ ਤੱਕ ਮੁਆਵਜ਼ਾ ਜ਼ਰੂਰ ਪਹੁੰਚਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਵਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਪਿੰਡਾਂ ਅੰਦਰ ਕੀਤਾ ਧੰਨਵਾਦੀ ਦੌਰਾ <br/> ਅਗਲੀ ਖ਼ਬਰ ਮਾਡਰਨ ਮਾਲਵਾ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ
Ad Position 24