25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੰਡੀ ਲਾਧੂਕਾ 'ਚ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 24-12-2025
ਮੰਡੀ ਲਾਧੂਕਾ, 23 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟਰੀਸਿਟੀ ਇੰਪਲਾਈਜ਼ ਅਤੇ ਇੰਜੀਨੀਅਰ, ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਜੋ ਬਿਜਲੀ ਸੋਧ ਬਿੱਲ 2025 ਕਾਲੇ ਕਾਨੂੰਨ ਕੇਂਦਰ ਸਰਕਾਰ ਲੈ ਕੇ ਆ ਰਹੀ ਹੈ, ਦੀਆਂ ਕਾਪੀਆਂ ਸਬ- ਡਵੀਜ਼ਨ ਪੱਧਰ 'ਤੇ ਸਾੜੀਆਂ ਗਈਆਂ | ਜਿਸ ਵਿਚ ਸਬ ਡਵੀਜ਼ਨ ਲਾਧੂਕਾ ਵਿਖੇ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਜਥੇਬੰਦੀ ਵਲੋਂ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਇਹ 2025 ਬਿਜਲੀ ਸੋਧ ਬਿੱਲ ਰੱਦ ਨਹੀਂ ਕੀਤੇ ਜਾਂਦੇ ਤਾਂ ਇਸ ਦਾ ਆਉਣ ਵਾਲੇ ਸਮੇਂ ਵਿਚ ਸਖ਼ਤ ਵਿਰੋਧ ਕੀਤਾ ਜਾਵੇਗਾ¢ ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਸਬ ਡਵੀਜ਼ਨ ਲਾਧੂਕਾ ਦੇ ਪ੍ਰਧਾਨ ਸ਼ਿੰਦਰ ਸਿੰਘ ਨੇ ਕੀਤੀ¢ ਇਸ ਮੌਕੇ ਡਵੀਜ਼ਨ ਦੇ ਆਗੂ ਕੇਵਲ ਕਿ੍ਸ਼ਨ ਪੈੱ੍ਰਸ ਸੂਬਾ ਪੈੱ੍ਰਸ ਸਕੱਤਰ ਗੁਰਰਾਜ ਸਿੰਘ ਸਮੇਤ ਸਬ ਡਵੀਜ਼ਨ ਲਾਧੂਕਾ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਾਂ ਸ਼ਾਰਦਾ ਵਿੱਦਿਆ-ਪੀਠ ਸਕੂਲ ਜਲਾਲਾਬਾਦ 'ਚ ਚੰਗੇ ਛੋਹ-ਮਾੜੇ ਛੋਹ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ <br/> ਅਗਲੀ ਖ਼ਬਰ ਮਕਾਨ ਦੀ ਉਸਾਰੀ ਦੇ ਲੈਵਲ ਅਨੁਸਾਰ ਅਗਲੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣਗੀਆਂ-ਵਿਧਾਇਕ ਕਟਾਰੀਆ <br/>
Ad Position 24