ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਅÏਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੋਜ ਰਾਣੀ ਪੁੱਤਰੀ ਗੁਰਦੀਪ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਰਿਵਾਰ ਨਾਲ ਖੇਤ ਵਿਚ ਮੌਜੂਦ ਸੀ ਤਾਂ ਗੁਰਚਰਨ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਮੀਨੂ ਰਾਣੀ ਪਤਨੀ ਗੁਰਚਰਨ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਅਤੇ ਉਸ ਦੀ ਭੈਣ ਸੁਨੀਕ ਕੌਰ ਨੂੰ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |