24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹੀਦੀ ਬਾਰੇ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 24-12-2025
ਬੱਲੂਆਣਾ, 23 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪਿ੍ੰਸੀਪਲ ਸ੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਵੱਖ-ਵੱਖ ਅਧਿਆਪਕਾਂ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਸਵੇਰ ਦੀ ਸਭਾ ਵਿਚ ਮਾਸਟਰ ਮਨਦੀਪ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਚਾਨਣਾ ਪਾਇਆ | ਜਦੋਂ ਕਿ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਅਤੇ ਮੈਥ ਮਿਸਟਿ੍ਸ ਮੈਡਮ ਪਰਮਜੀਤ ਕੋਰ ਨੇ ਵੱਡੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹੀਦੀ ਬਾਰੇ ਚਾਨਣਾ ਪਾਇਆ | ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਸਮੇਂ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਵਿਖੇ ਲੱਗੇ ਗਣਿਤ ਮੇਲੇ ਦੌਰਾਨ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਦਸਵੀਂ ਜਮਾਤ ਦੇ ਵਿਦਿਆਰਥੀ ਕੇਵਲ ਕਿ੍ਸ਼ਨ ਨੂੰ ਸਕੂਲ ਦੇ ਸਮੂਹ ਸਟਾਫ਼ ਵਲੋਂ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਵਿਚ ਸਾਲਾਨਾ ਸਪੋਰਟਸ ਮੀਟ ਆਯੋਜਿਤ <br/> ਅਗਲੀ ਖ਼ਬਰ ਅÏਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24