ਜਲਾਲਾਬਾਦ, 23 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਚੱਕ ਬਲੋਚਾ ਉਰਫ਼ ਮਹਾਲਮ ਵਿਖੇ ਛਾਪੇਮਾਰੀ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਪਿੰਡ ਚੱਕ ਬਲੋਚਾ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਗੁਰਬਚਨ ਸਿੰਘ ਉਰਫ਼ ਬਚਨ ਪੁੱਤਰ ਰਾਮ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਉਸ ਦੇ ਘਰ ਰੇਡ ਕੀਤਾ ਜਾਵੇ ਤਾਂ ਰੰਗੇ ਹੱਥੀ ਕਾਬੂ ਆ ਸਕਦਾ ਹੈ | ਇਹ ਇਤਲਾਹ ਭਰੋਸੇਯੋਗ ਹੋਣ ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਥਾਣਾ ਵੈਰੋਕੇ ਵਿਖੇ ਧਾਰਾ 61/1/14 ਆਬਕਾਰੀ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |