24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗਰਾਮ ਪੰਚਾਇਤ ਸਵਾਇਆ ਰਾਏ ਉਤਾੜ ਵਲ਼ੋਂ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-12-2025
ਜਲਾਲਾਬਾਦ, 23 ਦਸੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਸਵਾਇਆ ਰਾਏ ਉਤਾੜ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ, ਖੇਡਾਂ ਅਤੇ ਸਾਇੰਸ-ਮੈਥ ਮੁਕਾਬਲਿਆਂ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਿੰਡ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਿੰਡ ਦੀ ਪੰਚਾਇਤ ਵਲ਼ੋਂ ਕਰਵਾਏ ਗਏ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ¢ ਸਮਾਰੋਹ ਦੀ ਪ੍ਰਧਾਨਗੀ ਗਰਾਮ ਪੰਚਾਇਤ ਦੇ ਸਰਪੰਚ ਦੇਸ ਸਿੰਘ ਨੇ ਕੀਤੀ, ਜੋ ਸਕੂਲ ਮੈਨੇਜਮੈਂਟ ਕਮੇਟੀ ਵਿਚ ਸਿੱਖਿਆ ਸ਼ਾਸਤਰੀ ਵਜੋਂ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ¢ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਹੀ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀ ਹੈ ਅਤੇ ਇਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸਭ ਤੋਂ ਸ਼ਕਤੀਸ਼ਾਲੀ ਮਾਧਿਅਮ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ, ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਨਿਰੰਤਰ ਮਿਹਨਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪਿੰਡ ਦਾ ਨਾਂ ਰੌਸ਼ਨ ਕਰਨ ਦੀ ਅਪੀਲ ਕੀਤੀ¢ਇਸ ਮੌਕੇ ਸਰਪੰਚ ਨੇ ਗਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਕੂਲ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਮਿਹਨਤ ਸਦਕਾ ਵਿਦਿਆਰਥੀਆਂ ਨੇ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਸ਼ਲਾਘਾਯੋਗ ਪ੍ਰਾਪਤੀਆਂ ਹਾਸਲ ਕਰਕੇ ਸਵਾਇਆ ਰਾਏ ਉਤਾੜ ਪਿੰਡ ਦਾ ਮਾਣ ਵਧਾਇਆ¢ ਸਮਾਰੋਹ ਦੌਰਾਨ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਐਲਾਨ ਕੀਤਾ ਗਿਆ¢ ਸਰਪੰਚ ਦੇਸ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5000 ਰੁਪਏ, 3000 ਰੁਪਏ ਅਤੇ 2000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ¢ ਹਾਜ਼ਰ ਸਮੂਹ ਮਹਿਮਾਨਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਗਰਾਮ ਪੰਚਾਇਤ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ ਅਤੇ ਪਿੰਡ ਵਿਚ ਸਿੱਖਿਆ ਦਾ ਮਾਹੌਲ ਹੋਰ ਮਜ਼ਬੂਤ ਬਣਾਉਂਦੇ ਹਨ¢
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੋੜਵੰਦ ਬੱਚਿਆਂ ਨੂੰ ਕਾਪੀਆਂ-ਪੈਨ ਵੰਡੇ <br/> ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24