ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਵਿਪਨ ਚੰਦਰ ਨੇ ਦੱਸਿਆ ਕਿ ਜਦੋਂ ਗਸ਼ਤ ਕਰਦੀ ਹੋਈ ਪੁਲਿਸ ਪਾਰਟੀ ਡੱਬਵਾਲੀ ਕਲਾ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਕੱਚੀ ਸੜਕ ਤੋਂ ਥੋੜ੍ਹਾ ਪਿੱਛੇ ਪੁੱਜੀ ਤਾਂ ਸਾਹਮਣੇ ਤੋਂ ਮਨੋਜ ਕੁਮਾਰ ਪੁੱਤਰ ਕੁਲਵੰਤ ਸਿੰਘ ਵਾਸੀ ਮਾਹੂਆਣਾ ਬੋਦਲਾ ਅਤੇ ਅਮਰੀਕ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਰਨੀਵਾਲਾ ਸ਼ੇਖ਼ ਸੁਭਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਦੋਨਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ | ਜਿਨ੍ਹਾਂ ਕੋਲੋਂ 45-45 ਚਿੱਟੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |