23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਮੀਟਿੰਗਾਂ ਕਰਕੇ ਕਿਸਾਨੀ ਮਸਲੇ ਵਿਚਾਰੇ <br/>

Ad Position 21
No active advertisement
ਅਜੀਤ ਡੈਸਕ 24-12-2025
ਅਬੋਹਰ, 23 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਪਿੰਡ ਰਾਮਸਰਾ ਅਤੇ ਢਾਣੀ ਕਿੱਕਰ ਖੇੜਾ ਵਿਖੇ ਹੋਈ ਜਿਸ ਵਿਚ ਕਿਸਾਨੀ ਮਸਲਿਆਂ 'ਤੇ ਚਰਚਾ ਅਤੇ ਆਏ ਦਿਨ ਕੇਂਦਰ ਸਰਕਾਰ ਵਲ਼ੋਂ ਪੰਜਾਬ ਦੇ ਹੱਕਾਂ ਤੇ ਨਵੇਂ-ਨਵੇਂ ਤਰੀਕਿਆਂ ਨਾਲ ਡਾਕੇ ਮਾਰਨੇ ਅਤੇ ਅਧਿਕਾਰ ਖੋਹਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਫ਼ਸੋਸ ਪੰਜਾਬ ਸਰਕਾਰ ਦੀ ਚੁੱਪ ਅਤੇ ਸਾਰੇ ਸਿਆਸੀ ਲੋਕ ਕੁੰਭਕਰਨੀ ਨੀਂਦ ਸੁੱਤੇ ਹਨ, ਦੇ ਰੋਸ ਵਿਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ | ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਤੇ ਪੰਜਾਬ ਸਰਕਾਰ ਵਲ਼ੋਂ ਕੋਈ ਵਿਰੋਧ ਨਹੀਂ ਕੀਤਾ ਗਿਆ ਨਾ ਹੀ ਵਿਧਾਨ ਸਭਾ ਦੇ ਸੈਸ਼ਨ ਵਿਚ ਮਤਾ ਪਾ ਕੇ ਇਸ ਨੂੰ ਰੱਦ ਕੀਤਾ ਗਿਆ | ਕਿਸਾਨ ਆਗੂ ਨੇ ਕਿਹਾ ਕਿ ਕਿਸਾਨ, ਮਜ਼ਦੂਰਾਂ ਅਤੇ ਦੁਕਾਨਦਾਰਾਂ ਸਣੇ ਆਮ ਵਰਗ ਨੇ ਇਕੱਠੇ ਹੋ ਕੇ ਇਸ ਦਾ ਵਿਰੋਧ ਨਾ ਕੀਤਾ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਆਮ ਲੋਕਾਂ ਦੇ ਘਰਾਂ 'ਚੋਂ ਬਿਜਲੀ ਗੁੱਲ ਹੋ ਜਾਵੇਗੀ ਅਤੇ ਖੇਤਾਂ ਦੇ ਫ਼ਰੀ ਬਿਜਲੀ ਬਿੱਲ ਅਤੇ 600 ਯੂਨਿਟ ਫ਼ਰੀ ਦੇ ਸੁਪਨੇ ਹੀ ਰਹਿ ਜਾਣਗੇ | ਭੁਪਿੰਦਰ ਸਿੰਘ ਨੇ ਕਿਹਾ ਕਿ ਜ਼ਬਰਦਸਤੀ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | 20 ਦਸੰਬਰ ਨੂੰ ਕੌਮੀ ਇਨਸਾਫ਼ ਮੋਰਚੇ ਦੀ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਦਾ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਵਲੋਂ ਪੂਰੀ ਹਮਾਇਤ ਕੀਤੀ ਜਾਵੇਗੀ | ਜਿਸ ਤਹਿਤ 7 ਜਨਵਰੀ ਨੂੰ ਕੌਮੀ ਇਨਸਾਫ਼ ਮੋਰਚੇ ਤੇ ਵੱਡਾ ਇਕੱਠ ਕਰਨਾ ਅਤੇ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ | ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲ਼ੋਂ ਰਾਜਸਥਾਨ ਵਿਚ ਚੱਲ ਰਹੇ ਇਥਾਨੌਲ ਫ਼ੈਕਟਰੀ ਦੇ ਵਿਰੋਧ ਵਿਚ ਲੱਗੇ ਮੋਰਚੇ ਟਿੱਬੀ ਰਾਜਸਥਾਨ ਵਿਚ ਪੰਜਾਬ ਅਤੇ ਹਰਿਆਣੇ ਦੀਆਂ ਜਥੇਬੰਦੀਆਂ 24 ਦਸੰਬਰ ਨੂੰ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਇਕਾਈ ਪ੍ਰਧਾਨ ਜਗਤਾਰ ਸਿੰਘ, ਇਕਾਈ ਪ੍ਰਧਾਨ ਹਰਭਜਨ ਸਿੰਘ, ਇਕਾਈ ਮੀਤ ਪ੍ਰਧਾਨ ਵਿਕਰਮਜੀਤ ਸਿੰਘ, ਮਨੂੰ ਸਹਾਰਨ, ਕਰਨੈਲ ਸਿੰਘ, ਸੁਖਜਿੰਦਰ ਸਿੰਘ, ਹਰਜੀਤ ਸਿੰਘ ਐਂਚਲਾ, ਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦੀ ਥਾਂ ਲਿਆਂਦਾ ਗਿਆ ਜੀ ਰਾਮ ਜੀ ਬਿੱਲ ਕਿਸਾਨੀ ਬਿੱਲਾਂ ਵਾਂਗ ਮਜ਼ਦੂਰਾਂ ਨਾਲ ਧੋਖਾ ਸਾਬਿਤ ਹੋਵੇਗਾ-ਕਰਨੈਲ ਸਿੰ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24