23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਗ ਸਿੰਘ ਖ਼ਾਲਸਾ ਕਾਲਜ ਵਿਚ ਬਲਾਕ ਪੱਧਰੀ ਸਪੋਰਟਸ ਮੀਟ ਕਰਵਾਈ <br/>

Ad Position 21
No active advertisement
ਭਾਗ ਸਿੰਘ ਖ਼ਾਲਸਾ ਕਾਲਜ ਵਿਚ ਕਰਵਾਈ ਸਪੋਰਟਸ ਮੀਟ ਦੌਰਾਨ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 24-12-2025
ਅਬੋਹਰ, 23 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਵਿਖੇ ਯੁਵਾ ਭਾਰਤ ਫ਼ਾਜ਼ਿਲਕਾ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰੀ ਸਪੋਰਟਸਟ ਮੀਟ ਜ਼ਿਲ੍ਹਾ ਯੂਥ ਅਫ਼ਸਰ ਰੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਸੀਨੀਅਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਦੇਖ-ਰੇਖ ਵਿਚ ਕਰਵਾਈ ਗਈ | ਇਸ ਸਪੋਰਟਸ ਮੀਟ ਵਿਚ ਭਾਗ ਸਿੰਘ ਸੀਨੀਅਰ ਸਕੈਂਡਰੀ ਸਕੂਲ ਅਤੇ ਭਾਗ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ, ਫੁੱਟਬਾਲ, ਰੱਸਾ-ਕੱਸੀ, ਸ਼ਾਟ ਪੁੱਟ, 100 ਮੀਟਰ ਰੇਸ ਅਤੇ 200 ਮੀਟਰ ਰੇਸ ਵਿਚ ਹਿੱਸਾ ਲਿਆ | ਭਾਗ ਸਿੰਘ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਖੋ-ਖੋ ਵਿਚ ਪਹਿਲੇ ਸਥਾਨ 'ਤੇ ਰਹੀਆਂ ਜਦ ਕਿ ਭਾਗ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕੱਸੀ ਵਿਚ ਪਹਿਲਾਂ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ 100 ਮੀਟਰ ਰੇਸ, 200 ਮੀਟਰ ਰੇਸ, ਸ਼ਾਟਪੁੱਟ ਮੁਕਾਬਲਿਆਂ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 'ਮੇਰਾ ਯੁਵਾ ਭਾਰਤ ਫਾਜਿਲਕਾ-ਫਿਰੋਜਪੁਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲ਼ੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਭਾਗ ਸਿੰਘ ਖ਼ਾਲਸਾ ਕਾਲਜ ਵਲੋਂ ਮਨਜੀਤ ਸਿੰਘ ਭੁੱਲਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ, ਪਿ੍ੰਸੀਪਲ ਡਾ.ਹਰਪ੍ਰੀਤ ਕੌਰ ਔਲਖ, ਸ੍ਰੀਮਤੀ ਰੰਜੂ ਬਾਲਾ ਪਿ੍ੰਸੀਪਲ ਭਾਗ ਸਿੰਘ ਸੀਨੀਅਰ ਸਕੈਂਡਰੀ ਸਕੂਲ ਅਤੇ ਸ੍ਰੀਮਤੀ ਰੁਚਿਕਾ ਸ਼ਰਮਾ ਪਿ੍ੰਸੀਪਲ ਭਾਗ ਸਿੰਘ ਪਬਲਿਕ ਸਕੂਲ ਵਲ਼ੋਂ ਮੇਰਾ ਯੁਵਾ ਭਾਰਤ ਫਾਜਿਲਕਾ-ਫਿਰੋਜਪੁਰ ਦੇ ਜ਼ਿਲ੍ਹਾ ਯੂਥ ਅਫ਼ਸਰ ਰੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਸੀਨੀਅਰ ਲੇਖਾ ਅਫ਼ਸਰ ਵਲੋਂ ਕਰਵਾਈ ਗਈ ਸਪੋਰਟਸ ਮੀਟ ਦੀ ਸ਼ਲਾਘਾ ਕਰਦਿਆਂ ਆਰਗੇਨਾਇਜਰ ਕਮੇਟੀ ਐਨ.ਐੱਸ.ਐੱਸ ਯੂਨਿਟ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 3 ਬਚਿਆਂ ਨੂੰ ਸਨੇਹ ਪੱਤਰਾਂ ਦੀ ਕੀਤੀ ਵੰਡ ਅਗਲੀ ਖ਼ਬਰ ਕੌਮਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਸਪੋਰਟਸ ਮੀਟ ਦਾ ਆਯੋਜਨ <br/>
Ad Position 24