ਜਲਾਲਾਬਾਦ,23ਦਸੰਬਰ(ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਬੀਤੇ ਇਕ ਹਫ਼ਤੇ ਤੋਂ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀ ਅੱਜ ਸਮਾਪਤੀ ਹੋਈ¢ ਇਸ ਸਪਤਾਹ ਦੌਰਾਨ ਵਿਦਿਆਰਥੀਆਂ ਵਲ਼ੋਂ ਹਰ ਰੋਜ਼ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਸੁਖਦੀਪ ਸਿੰਘ ਵਲ਼ੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵਲ਼ੋਂ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ, ਸਿਰਸਾ ਨਦੀ ਤੇ ਹੋਈ ਲੜਾਈ, ਪਰਿਵਾਰ ਵਿਛੋੜੇ, ਸਰਹਿੰਦ ਦੀ ਕੱਚੀ ਗੜ੍ਹੀ ਦੀ ਜੰਗ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਦਾ ਬਿਰਤਾਂਤ ਹਰ ਰੋਜ਼ ਦੱਸਿਆ ਗਿਆ¢ ਅੱਜ ਅਖੀਰਲੇ ਦਿਨ ਵਿਦਿਆਰਥੀਆਂ ਨੇ ਪਾਠ ਤੋਂ ਬਾਅਦ ਕੀਰਤਨ ਕੀਤਾ ਅਤੇ ਕਵਿਤਾਵਾਂ ਰਾਹੀਂ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਮਨ ਕੀਤਾ¢ ਇਸ ਦੌਰਾਨ ਵਿਦਿਆਰਥੀਆਂ ਨੂੰ ਹਰ ਰੋਜ਼ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ, ਮਾਤਾ ਗੁਜ਼ਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਨਾਲ ਨਾਲ ਪੰਜ ਪਿਆਰਿਆਂ ਦੇ ਨਾਂ ਵੀ ਯਾਦ ਕਰਵਾਏ ਗਏ¢ ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲ ਪਿ੍ੰਸੀਪਲ ਰਮਨਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਦੇ ਨਾਲ ਜੋੜਿਆ ਜਾਂਦਾ ਹੈ ਅਤੇ ਕੀਰਤਨ ਸਿਖਲਾਈ ਦੇ ਨਾਲ-ਨਾਲ ਸ਼ੁੱਧ ਬਾਣੀ ਪੜ੍ਹਨ ਲਈ ਸੰਥਿਆ ਵੀ ਦਿੱਤੀ ਜਾਂਦੀ ਹੈ¢ ਸਕੂਲ ਵਿਚ ਸਮੇਂ ਸਮੇਂ ਤੇ ਗੁਰਪੁਰਬ ਵੀ ਮਨਾਏ ਜਾਂਦੇ ਹਨ | ਸਮਾਗਮ ਦੀ ਸਮਾਪਤੀ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ¢