ਜਲਾਲਾਬਾਦ, 24 ਦਸੰਬਰ (ਜਤਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ ਪਰੂਥੀ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 1 ਔਰਤ ਨੂੰ 20 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਏ ਐੱਸ ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰਦੇ ਹੋਏ ਬਾਹਮਣੀ ਵਾਲਾ ਫਾਟਕ ਦੇ ਨੇੜੇ ਪਹੁੰਚੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਿ੍ਸ਼ਨਾ ਰਾਣੀ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਕੰਨਲ਼ਾਂ ਵਾਲੇ ਝੁੱਗੇ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦੀ ਆਦੀ ਹੈ ਅਤੇ ਜੇਕਰ ਹੁਣੇ ਉਸ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ¢ ਇਤਲਾਹ ਠੋਸ ਹੋਣ ਕਰਕੇ ਕਾਰਵਾਈ ਕਰਦੇ ਹੋਏ ਦੋਸ਼ਣ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ¢ ਉਕਤ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ¢