19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

Ad Position 21
No active advertisement
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਦੌਰਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ | (ਸੱਜੇ) ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 25-12-2025

ਫ਼ਾਜ਼ਿਲਕਾ, 24 ਦਸੰਬਰ (ਦਵਿੰਦਰ ਪਾਲ ਸਿੰਘ)-ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਅÏਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ-ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿਤ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਤੇ ਮੈਡਮ ਖ਼ੁਸ਼ਬੂ ਸਾਵਣਸੁਖਾਂ ਸਵਨਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਸ੍ਰੀਮਤੀ ਅਨੁਪਿ੍ਆ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗੜ੍ਹਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਅÏਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿਚ ਮੱਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁੱਝ ਵੀ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕਾ-ਲੜਕੀ ਵਿਚ ਕੋਈ ਫ਼ਰਕ ਨਹੀਂ | ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵੱਡੇ-ਵੱਡੇ ਮੁਕਾਮਾਂ 'ਤੇ ਪਹੁੰਚ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ | ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਅÏਰਤਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਲਈ ਵਿਸ਼ੇਸ਼ ਸਕੀਮਾਂ ਤੇ ਯੋਜਨਾਵਾਂ ਚਲਾ ਕੇ ਸਿਹਤ ਦੇ ਨਾਲ ਨਾਲ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫਾਊਾਡੇਸ਼ਨ ਵੀ ਲਗਾਤਾਰ ਅÏਰਤਾਂ ਦੀ ਭਲਾਈ ਲਈ ਉਪਰਾਲੇ ਕਰ ਰਹੀ ਹੈ | ਇਸ ਤੋਂ ਇਲਾਵਾ ਅÏਰਤਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਹਿਤ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਨਾਲ ਅÏਰਤਾਂ ਆਪਣੇ ਪਰਿਵਾਰ ਦੀ ਆਮਦਨ ਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਰਹੀਆਂ ਹਨ | ਉਨ੍ਹਾਂ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਨੂੰ ਉਤਸ਼ਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ ਤੇ ਵੀ ਸਾਨੂੰ ਉੱਨੀ ਹੀ ਖ਼ੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ ਤੇ ਹੁੰਦੀ ਹੈ | ਇਸ ਤੋਂ ਇਲਾਵਾ ਲੜਕੀਆਂ ਨੰੂ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ | ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਨੁਪੂਰ ਅਤੇ ਸ. ਮਨਬੀਰ ਸਿੰਘ ਨੇ ਕਿਹਾ ਕਿ ਲੜਕੇ-ਲੜਕੀ ਦੇ ਫ਼ਰਕ ਨੂੰ ਖ਼ਤਮ ਕਰਦਿਆਂ ਬਰਾਬਰਤਾ ਦੇ ਅਧਿਕਾਰ ਨੂੰ ਤਰਜੀਹ ਦੇਣੀ ਚਾਹੀਦੀ ਹੈ | ਇਸ ਤੋਂ ਪਹਿਲਾਂ ਮੁੱਖ ਮਹਿਮਾਨਾਂ ਵੱਲੋਂ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਜਿਸ ਵਿਚ ਸਵੈ ਸਹਾਇਤਾ ਸਮੂਹ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਵਨ ਸਟਾਪ ਸਖੀ ਸੈਂਟਰ, ਆਈ.ਸੀ.ਡੀ.ਐੱਸ., ਬਾਗ਼ਬਾਨੀ ਵਿਭਾਗ, ਸਿਹਤ ਵਿਭਾਗ, ਪੈਨਸ਼ਨ ਵਿਭਾਗ ਆਦਿ ਵਲੋਂ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾਂ ਵਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਰਿਸੋਰਸ ਪਰਸਨ ਭੁਪਿੰਦਰ ਉਤਰੇਜਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚਲਾਈ ਜਾ ਰਹੀ ਨਸ਼ਿਆਂ ਖ਼ਿਲਾਫ਼ ਮੁਹਿੰਮ ਬਾਰੇ ਵੀ ਸਾਰਿਆਂ ਨੂੰ ਜਾਣੂੰ ਕਰਵਾਇਆ | ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਨੁਪਿ੍ਆ ਸਿੰਘ ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਵਦੀਪ ਕੌਰ ਵੱਲੋਂ ਇਸ ਪ੍ਰੋਗਰਾਮ ਵਿਖੇ ਪਹੁੰਚਣ ਤੇ ਮੁੱਖ ਮਹਿਮਾਨ ਸਮੇਤ ਸਮੂਹ ਹਾਜ਼ਰੀਨ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਹੋਰ ਸਫਲਤਾਪੂਰਨ ਲਾਗੂ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਦੇ ਉਦੇਸ਼ ਨੂੰ ਸਭਨਾਂ ਤੱਕ ਪਹੁੰਚਾਉਣ ਲਈ ਬਚੀਆਂ ਵਲੋਂ ਕਵਿਤਾਵਾਂ, ਗਿੱਧਾ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਪੰਕਜ ਚੌਹਾਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਸੌਰਭ, ਅੰਕਿਤ, ਬਲਵਿੰਦਰ, ਨਵਜੋਤ ਸਿੰਘ, ਸੰਜੋਲੀ, ਸੈਬੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਨਸ਼ਿਆਂ ਵਿਰੁੱਧ ਨੌਜਵਾਨ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਦੀ ਬੰਦ ਪਈ ਕੋਠੀ 'ਚ ਲੱਗੀ ਭਿਆਨਕ ਅੱਗ <br/>
Ad Position 24