19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਨਸ਼ਿਆਂ ਵਿਰੁੱਧ ਨੌਜਵਾਨ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ <br/>

Ad Position 21
No active advertisement
ਅਬੋਹਰ ਵਿਖੇ ਜਾਗਰੂਕਤਾ ਰੈਲੀ ਕੱਢਦੇ ਹੋਏ ਜੱਜ ਸਾਹਿਬਾਨ ਅਤੇ ਹੋਰ | ਅਜੀਤ ਤਸਵੀਰ <br/> 25-12-2025
ਅਬੋਹਰ, 24 ਦਸੰਬਰ (ਵਿਵੇਕ ਹੂੜੀਆ)-ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਨੌਜਵਾਨ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਅਧੀਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਸਬ-ਡਿਵਿਜ਼ਨ ਅਬੋਹਰ ਵਿਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਵਿਚ ਸਬ-ਡਿਵਿਜ਼ਨ ਅਬੋਹਰ ਦੇ ਸਾਰੇ ਜੱਜ ਸਾਹਿਬਾਨਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਸਰਗਰਮ ਭਾਗੀਦਾਰੀ ਨਿਭਾਈ | ਰੈਲੀ ਦੌਰਾਨ ਸਟਾਫ਼ ਮੈਂਬਰਾਂ ਅਤੇ ਪੀ.ਐਲ.ਵੀਜ਼ ਵੱਲੋਂ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਅਤੇ ਸਕਾਰਾਤਮਿਕ ਜੀਵਨ ਜਿਊਣ ਦਾ ਸੰਦੇਸ਼ ਦਿੱਤਾ ਗਿਆ | ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘਾਈ ਗਈ ਤਾਂ ਜੋ ਜਾਗਰੂਕਤਾ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਨਸ਼ਿਆਂ ਵਿਰੁੱਧ ਸਮਾਜਿਕ ਸਾਂਝੀ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਜੇਕਰ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਟੋਲ-ਫਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਦਫ਼ਤਰ ਨੰਬਰ 'ਤੇ ਸੰਪਰਕ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ਵਿਖੇ ਸਾਲਾਨਾ ਤਿਉਹਾਰ ਸਾਜ਼-ਏ-ਸਫਰ ਧੂਮਧਾਮ ਨਾਲ ਸਮਾਪਤ ਅਗਲੀ ਖ਼ਬਰ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ
Ad Position 24