19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਫ਼ਾਜ਼ਿਲਕਾ ਸ਼ਹਿਰ ਦੀ ਦਿੱਖ ਤੇ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 25-12-2025
ਫ਼ਾਜ਼ਿਲਕਾ, 24 ਦਸੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਤਤਪਰ ਹੈ ਤੇ ਲਗਾਤਾਰ ਫ਼ੰਡ ਮੁਹੱਈਆ ਕਰਵਾ ਕੇ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਲੋਕਾਂ ਨੰੂ ਪੀਣ ਵਾਲੇ ਪਾਣੀ, ਸੀਵਰੇਜ ਵਿਵਸਥਾ ਤੇ ਆਵਾਜਾਈ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ ਇਸ ਲਈ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ 12.52 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 12.52 ਕਰੋੜ ਦੀ ਜਾਰੀ ਰਾਸ਼ੀ ਵਿਚੋਂ 5.63 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਵਾਰਡਾਂ ਦੀਆਂ ਕੱਚੀਆਂ ਸੜਕਾਂ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ, 5.82 ਕਰੋੜ ਦੀ ਲਾਗਤ ਨਾਲ ਰਹਿੰਦੇ ਇਲਾਕਿਆਂ ਜਿਸ ਵਿਚ ਨਵੀਂ ਆਬਾਦੀ ਤੋਂ ਐਮ.ਆਰ. ਇੰਨਕਲੇਵ, ਧੋਬੀ ਘਾਟ, ਅਬੋਹਰ ਰੋਡ, ਫ਼ਾਜ਼ਿਲਕਾ -ਫ਼ਿਰੋਜ਼ਪੁਰ ਰੋਡ ਆਦਿ ਇਲਾਕਿਆਂ ਵਿਚ ਨਵਾਂ ਸੀਵਰੇਜ ਪਾਇਆ ਜਾਵੇਗਾ ਅਤੇ 1.07 ਕਰੋੜ ਦੀ ਲਾਗਤ ਨਾਲ ਨਵੀਆਂ ਹੋਰ ਮੇਨ ਸੜਕਾਂ ਬਣਾਈਆਂ ਜਾਣਗੀਆਂ ਜਿਸ ਵਿਚ ਡੈਡ ਰੋੜ ਅਤੇ ਗਊਸ਼ਾਲਾ ਰੋੜ ਤੋਂ ਬੱਬਰ ਸਵੀਟ (ਮੰਡੀ ਦਾ ਗੇਟ) ਤੱਕ ਹੋਵੇਗੀ | ਉਨ੍ਹਾਂ ਕਿਹਾ ਕਿ ਮਾਰਚ 2026 ਤੱਕ ਕੰਮ ਮੁਕੰਮਲ ਕਰਕੇ ਵਸਨੀਕਾਂ ਨੂੰ ਇਹ ਵਿਕਾਸ ਪੋ੍ਰਜੈਕਟ ਸਮਰਪਿਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 3.15 ਕਰੋੜ ਦੀ ਲਾਗਤ ਨਾਲ ਸ਼ਹਿਰ ਦੀਆਂ ਮੇਨ ਸੜਕਾਂ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੋ ਸੜਕਾਂ ਬਣਾਉਣ ਵਾਲੀਆਂ ਬਕਾਇਆ ਸਨ ਉਹ ਮੌਜੂਦਾ ਪੰਜਾਬ ਸਰਕਾਰ ਦੇ ਸਮੇਂ ਵਿਚ ਬਣਾਈਆਂ ਗਈਆਂ ਹਨ ਜਿਸ ਨਾਲ ਸਥਾਨਕ ਵਾਸੀ ਤੇ ਦੁਕਾਨਦਾਰ ਕਾਫ਼ੀ ਖ਼ੁਸ਼ ਦਿਖਾਈ ਦਿੱਤੇ ਸਨ | ਇਸ ਤੋਂ ਇਲਾਵਾ 7 ਕਰੋੜ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਕੰਮ ਅਤੇ 2 ਕਰੋੜ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ, ਹਰੇਕ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ਅਤੇ ਸੀਵਰੇਜ ਵਿਵਸਥਾ ਵਿਚ ਹੋਰ ਸੁਧਾਰ ਲਿਆਉਣ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਸਨੀਕ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ, ਜੇਕਰ ਕੋਈ ਦਫ਼ਤਰ ਕੰਮ ਲੈ ਕੇ ਆਉਂਦਾ ਹੈ ਤਾਂ ਉਸ ਦਾ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਜੋ ਵਿਕਾਸ ਪੋ੍ਰਜੈਕਟ ਚੱਲ ਰਹੇ ਹਨ ਜਾਂ ਸ਼ੁਰੂ ਹੋਣ ਵਾਲੇ ਹਨ ਉਨ੍ਹਾਂ ਦੀ ਪੂਰੀ ਤਰ੍ਹਾਂ ਸਮੀਖਿਆ ਕੀਤੀ ਜਾਵੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਵਿਕਰਮ ਧੂੜੀਆ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦੇ ਕੰਮਕਾਜੀ ਦਿਨਾਂ ਨੂੰ 100 ਤੋਂ ਵਧਾ ਕੇ 125 ਦਿਨ ਕਰਨਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ-ਸਿਆਗ <br/>... ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ਵਿਖੇ ਸਾਲਾਨਾ ਤਿਉਹਾਰ ਸਾਜ਼-ਏ-ਸਫਰ ਧੂਮਧਾਮ ਨਾਲ ਸਮਾਪਤ
Ad Position 24