19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਸਮਾਗਮ 26 ਨੂੰ

Ad Position 21
No active advertisement
ਅਜੀਤ ਡੈਸਕ 25-12-2025
ਜਲਾਲਾਬਾਦ, 24 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਸ਼ਹੀਦ ਊਧਮ ਸਿੰਘ ਯਾਦਗਾਰ ਸਭਾ (ਰਜਿ:) ਜਲਾਲਾਬਾਦ ਵਲੋਂ 26 ਦਸੰਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10-00 ਵਜੇ ਮਹਾਨ ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ, ਜਲਾਲਾਬਾਦ ਵਿਖੇ ਸਮਾਗਮ ਦਾ ਆਯੋਜਨ ਕਰਕੇ ਮਨਾਇਆ ਜਾਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਥਿੰਦ, ਸਰਪ੍ਰਸਤ ਫੰੁਮਣ ਸਿੰਘ ਕਾਠਗੜ੍ਹ ਅਤੇ ਜਨਰਲ ਸਕੱਤਰ ਤੇਜ਼ ਪਾਲ ਸਿੰਘ ਮੰਨੇਵਾਲਾ ਨੇ ਦੱਸਿਆ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜ਼ਿਲਿ੍ਹਆਂ ਵਾਲੇ ਬਾਗ਼ ਵਿਚ ਵਾਪਰੇ ਖ਼ੂਨੀ ਕਾਂਡ ਵਿਚ ਹਜ਼ਾਰਾਂ ਬੇਦੋਸ਼ੇ ਭਾਰਤੀਆਂ ਦੇ ਕਤਲੇਆਮ ਦਾ ਬਦਲਾ 13 ਮਾਰਚ 1940 ਨੂੰ ਲੰਡਨ ਦੇ ਕੈਕਸਟਨ ਹਾਲ ਵਿਚ ਜਾ ਕੇ ਲੈਣ ਅਤੇ ਆਪ 31 ਜੁਲਾਈ 1940 ਨੂੰ ਪੈਟਨਵਿਲੇ ਜੇਲ੍ਹ ਵਿਚ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮ ਲੈਣ ਵਾਲੇ ਭਾਰਤੀ ਆਜ਼ਾਦੀ ਸੰਗਰਾਮ ਦੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ 26 ਦਸੰਬਰ 2025 ਦਿਨ ਸ਼ੁੱਕਰਵਾਰ ਸਵੇਰੇ 10 ਵਜੇ, ਸ਼ਹੀਦ ਊਧਮ ਸਿੰਘ ਪਾਰਕ, ਜਲਾਲਾਬਾਦ ਵਿਖੇ ਹੋਵੇਗਾ, ਜਿਸ ਵਿਚ ਵੱਖ-ਵੱਖ ਸਮਾਜਿਕ ਸੰਗਠਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਤੇ ਪੁੱਜਣਗੇ | ਇਸ ਸਮਾਗਮ ਵਿਚ ਕ੍ਰਾਂਤੀ ਕਲਾਂ ਮੰਚ ਮੋਗਾ ਬਲਜੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਇਨਕਲਾਬੀ ਨਾਟਕ ਅਤੇ ਕੋਰਿਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਚ ਸਵਾਮੀ ਸ਼ਰਧਾਨੰਦ ਦੇ ਸ਼ਹੀਦੀ ਦਿਵਸ 'ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ <br/>
Ad Position 24