08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਰਿਆਨਾ ਦੁਕਾਨ 'ਚੋਂ ਨਕਦੀ ਚੋਰੀ, ਛੱਤ ਦਾ ਜਾਲ ਤੋੜ ਕੇ ਅੰਦਰ ਵੜੇ ਚੋਰ <br/>

Ad Position 21
No active advertisement
ਅਜੀਤ ਡੈਸਕ 27-12-2025
ਫ਼ਾਜ਼ਿਲਕਾ, 26 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਚੋਰੀ ਦੀ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਚੋਰ ਦੁਕਾਨ ਦੀ ਛੱਤ ਦਾ ਜਾਲ ਤੋੜ ਕੇ ਅੰਦਰ ਦਾਖਲ ਹੋਏ ਅਤੇ ਪੇਟੀ ਤੋੜ ਕੇ ਦੋ ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ | ਦੁਕਾਨਦਾਰ ਅਨੁਸਾਰ ਇਨ੍ਹਾਂ ਪੈਸਿਆਂ ਨਾਲ ਬਾਜ਼ਾਰ ਦੀ ਅਦਾਇਗੀ ਕੀਤੀ ਜਾਣੀ ਸੀ, ਪਰ ਚੋਰ ਪੂਰੇ ਸੀਜ਼ਨ ਦੀ ਕਮਾਈ ਉਡਾ ਕੇ ਲੈ ਗਏ | ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਅਨਾਜ ਮੰਡੀ ਵਿਚ ਕਰਿਆਨੇ ਦਾ ਕੰਮ ਕਰਦੇ ਹਨ | ਉਨ੍ਹਾਂ ਨੇ ਸੀਜ਼ਨ ਦੌਰਾਨ ਦੋ ਲੱਖ ਰੁਪਏ ਇਕੱਠੇ ਕੀਤੇ ਸਨ ਤਾਂ ਜੋ ਬਾਜ਼ਾਰ ਤੋਂ ਲਏ ਕਰਜ਼ੇ ਦੀ ਅਦਾਇਗੀ ਕੀਤੀ ਜਾ ਸਕੇ | ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਵਿਚ ਸੰਨ੍ਹ ਲਗਾਇਆ | ਉਨ੍ਹਾਂ ਦੱਸਿਆ ਕਿ ਕਰਜ਼ਾ ਮੋੜਨ ਲਈ ਉਨ੍ਹਾਂ ਨੇ ਇਹ ਰਕਮ ਦੁਕਾਨ ਵਿਚ ਰੱਖੀ ਹੋਈ ਸੀ, ਜਿਸ 'ਤੇ ਚੋਰਾਂ ਨੇ ਹੱਥ ਸਾਫ਼ ਕਰ ਦਿੱਤਾ | ਦੁਕਾਨਦਾਰ ਨੂੰ ਸਵੇਰੇ ਪਤਾ ਲੱਗਿਆ ਕਿ ਚੋਰ ਦੁਕਾਨ ਦਾ ਜਾਲ ਤੋੜ ਕੇ ਅੰਦਰ ਵੜੇ ਸਨ | ਦੂਜੇ ਪਾਸੇ ਫ਼ਾਜ਼ਿਲਕਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਦੱਸਿਆ ਕਿ ਮੰਡੀ ਦੀ 81 ਨੰਬਰ ਦੁਕਾਨ 'ਤੇ ਇਸ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ | ਉਨ੍ਹਾਂ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਨਾਜ ਮੰਡੀ ਵਿਚ ਪਹਿਲਾਂ ਵੀ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਦੀਆਂ ਕਈ ਸ਼ਿਕਾਇਤਾਂ ਪੁਲਿਸ ਨੂੰ ਦਿੱਤੀਆਂ ਗਈਆਂ ਸਨ ਪਰ ਸ਼ਿਕਾਇਤਾਂ ਦੇ ਬਾਵਜੂਦ ਮੰਡੀ ਵਿਚ ਨਾ ਤਾਂ ਪੀ.ਸੀ.ਆਰ. ਤਾਇਨਾਤ ਕੀਤੀ ਗਈ ਅਤੇ ਨਾ ਹੀ ਚੋਰੀਆਂ ਦਾ ਸਿਲਸਿਲਾ ਰੁਕਿਆ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਵਿਚ ਪੱਕੇ ਤੌਰ 'ਤੇ ਪੀ.ਸੀ.ਆਰ. ਤਾਇਨਾਤ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਮਯਾਬੀ, 1 ਕਿੱਲੋ 95 ਗਰਾਮ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ ਅਗਲੀ ਖ਼ਬਰ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24