09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਦਾ 127ਵਾਂ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-12-2025
ਬੱਲੂਆਣਾ, 26 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਭਜਨ ਲਾਲ ਬੱਲੂਆਣਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਦੌਰਾਨ ਸ਼ਹੀਦ ਊਧਮ ਸਿੰਘ ਦੇ ਆਦਮਕੱਦ ਬੁੱਤ 'ਤੇ ਫੁੱਲਾਂ ਦੇ ਹਾਰ ਪਾਏ ਗਏ | ਇਸ ਮੌਕੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੂਬਾ ਪ੍ਰਧਾਨ ਭਜਨ ਲਾਲ ਨੇ ਸੰਬੋਧਨ ਕਰਦਿਆਂ ਕੌਮੀ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਕਿ ਕਿਸ ਤਰ੍ਹਾਂ ਸ਼ਹੀਦ ਊਧਮ ਸਿੰਘ ਨੇ ਜਲਿਆਂ ਵਾਲੇ ਬਾਗ਼ ਦਾ ਬਦਲਾ ਸੱਤ ਸਮੁੰਦਰ ਪਾਰ ਜਾ ਕੇ ਲਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸੁਸਾਇਟੀ ਦੀਆਂ ਕੁੱਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ | ਸੁਖਦੇਵ ਸਿੰਘ ਗਿੱਲ ਸਟੇਟ ਐਵਾਰਡੀ ਨੂੰ ਵੈੱਲਫੇਅਰ ਸੁਸਾਇਟੀ ਦਾ ਆਲ ਆਵਰ ਆਫ਼ ਪੰਜਾਬ ਮੈਨੇਜਰ ਨਿਯੁਕਤ ਕੀਤਾ ਗਿਆ | ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਤੇਜਵੀਰ ਸਿੰਘ ਬਰਾੜ, ਮਹਿੰਦਰ ਕੁਮਾਰ ਸ਼ਰਮਾ ਪਿ੍ੰਸੀਪਲ, ਐਡਵੋਕੇਟ ਅਰਵਿੰਦ ਬਜਾਜ, ਐਡਵੋਕੇਟ ਸਹਿਬਾਜ ਬਜਾਜ, ਬੀ.ਡੀ.ਪੀ.ਓ.ਅੰਤਰਪ੍ਰੀਤ ਕਾਲੜਾ, ਦਵਿੰਦਰ ਸਿੰਘ ਧਾਲੀਵਾਲ, ਰਣਦੀਪ ਕੰਬੋਜ ਬਲਾਕ ਪ੍ਰਧਾਨ ਆਪ, ਸੁਖਦਰਸ਼ਨ ਸਿੰਘ ਕੈਸ਼ੀਅਰ, ਰਮਲ ਕੰਬੋਜ ਸੂਬਾ ਉਪ ਪ੍ਰਧਾਨ, ਕਰਨ ਕੰਬੋਜ ਪ੍ਰਧਾਨ ਯੁਵਕ ਸੇਵਾਵਾਂ, ਮਨੋਹਰ ਲਾਲ ਸੁਸਾਇਟੀ ਪ੍ਰਧਾਨ, ਹਰਮੇਸ਼ ਕੁਮਾਰ, ਡਾ.ਹਰਮੇਸ਼ ਕੁਮਾਰ, ਮਾਸਟਰ ਗੁਰਾਦਿੱਤਾ, ਸ਼ਾਮ ਲਾਲ ਪੰਚਾਇਤ ਸਕੱਤਰ ਤੋਂ ਇਲਾਵਾ ਇਲਾਕੇ ਦੇ ਬਹੁਤ ਸਾਰੇ ਪਤਵੰਤੇ ਅਤੇ ਔਰਤਾਂ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ- ਸਰਪੰਚ ਪਰਮਜੀਤ ਕੌਰ <br/> ਅਗਲੀ ਖ਼ਬਰ ਰੇਂਜ ਆਫ਼ ਲਾਈਫ਼ ਚਰਚ ਵਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਮੌਕੇ ਕਰਵਾਇਆ ਪ੍ਰੋਗਰਾਮ <br/>
Ad Position 24