ਮੰਡੀ ਲਾਧੂਕਾ, 26 ਦਸੰਬਰ ( ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੰਗੀਲਾ ਵਿਖੇ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 28 ਦਸੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਉਕਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗਾ ਤੇ ਪਿੰਡ ਦੀਆਂ ਗਲੀਆਂ ਅਤੇ ਢਾਣੀਆਂ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ¢