ਮੰਡੀ ਰੋੜਾਂਵਾਲੀ, 27 ਦਸੰਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਮੀਨਿਆਂ ਵਾਲਾ ਵਿਖੇ ਅੱਜ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪਿੰਡ ਦੇ ਗੁਰੂਘਰ ਵਿਖੇ ਸੰਗਤ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਗ੍ਰੰਥੀ ਸਿੰਘ ਵਲੋਂ ਭੋਗ ਪਾਏ ਗਏ | ਇਸ ਮੌਕੇ ਬੱਚਿਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਸ਼ਹੀਦੀਆਂ 'ਤੇ ਕਵਿਤਾਵਾਂ ਬੋਲੀਆਂ ਗਈਆਂ ਅਤੇ ਗ੍ਰੰਥੀ ਰਾਜਵੀਰ ਸਿੰਘ ਵਲੋਂ ਸੰਗਤ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਕਵਿਤਾਵਾਂ ਬੋਲਣ ਵਾਲੇ ਬੱਚਿਆਂ ਨੂੰ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ |