09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਆਧਾਰਸ਼ਿਲਾ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਲਗਾਇਆ ਦੁੱਧ ਦਾ ਲੰਗਰ <br/>

Ad Position 21
No active advertisement
ਅਜੀਤ ਡੈਸਕ 28-12-2025
ਅਬੋਹਰ, 27 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਵੀਰਤਾ, ਤਿਆਗ ਅਤੇ ਧਰਮ ਦੀ ਰੱਖਿਆ ਦੇ ਪ੍ਰਤੀਕ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸੀਤੋ ਰੋਡ ਸਥਿਤ ਆਧਾਰਸ਼ਿਲਾ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਦੁੱਧ ਦਾ ਲੰਗਰ ਲਗਾਇਆ ਗਿਆ | ਲੰਗਰ ਸੇਵਾ ਦੌਰਾਨ ਛੋਟੇ-ਛੋਟੇ ਬੱਚਿਆਂ ਤੋਂ ਲੈ ਕੇ ਅਧਿਆਪਕਾਂ ਨੇ ਪੂਰੇ ਪ੍ਰੇਮ, ਸ਼ਰਧਾ ਅਤੇ ਸਮਰਪਣ ਦੇ ਨਾਲ ਸੇਵਾ ਕੀਤੀ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸੰਦੇਸ਼ ਦਿੱਤਾ ਕਿ ਸੇਵਾ ਹੀ ਸੱਚੀ ਸ਼ਰਧਾਂਜਲੀ ਹੈ | ਇਸ ਮੌਕੇ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਦੇ ਸਾਹਸ, ਬਲੀਦਾਨ ਅਤੇ ਧਰਮ ਪ੍ਰਤੀ ਅਤੁੱਟ ਵਿਸ਼ਵਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਦੱਸਿਆ ਕਿ ਜਦ ਬੱਚੇ ਸੇਵਾ ਕਰਨਾ ਸਿੱਖਦੇ ਹਨ ਤਾਂ ਉਹ ਚੰਗੇ ਇਨਸਾਨ ਬਣਨ ਵੱਲ ਵੀ ਪ੍ਰੇਰਿਤ ਹੁੰਦੇ ਹਨ | ਇਸ ਉਪਰਾਲੇ ਦਾ ਸਕੂਲ ਦੇ ਸਮੂਹ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਸ਼ਲਾਘਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਰਿਸਰਚ ਸਾਇਨੋਪੋਸ਼ਸ ਲਈ ਐਕਸਟੈਨਸ਼ਨ ਲੈਕਚਰ ਲਗਾਇਆ <br/> ਅਗਲੀ ਖ਼ਬਰ ਸੁਖਦੇਵ ਸਿੰਘ ਗਿੱਲ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਮੈਨੇਜਰ ਨਿਯੁਕਤ <br/>
Ad Position 24