09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਰਿਸਰਚ ਸਾਇਨੋਪੋਸ਼ਸ ਲਈ ਐਕਸਟੈਨਸ਼ਨ ਲੈਕਚਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਜਲਾਲਾਬਾਦ, 27 ਦਸੰਬਰ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ.ਨੀਤਿਕਾ ਦੀ ਯੋਗ ਅਗਵਾਈ ਹੇਠ ਕਾਲਜ ਵਿਚ ਸ਼ੁੱਕਰਵਾਰ ਨੂੰ ਐਕਸਟੈਨਸ਼ਨ ਲੈਕਚਰ ਲਗਾਇਆ ਗਿਆ | ਜਿਸ ਵਿਚ ਐਮ ਐੱਡ ਦੇ ਵਿਦਿਆਰਥੀਆਂ ਨੂੰ ਰਿਸਰਚ ਸਾਇਨੋਪੋਸ਼ਸ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ.ਨੀਤਿਕਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਰਿਸਰਚ ਸਾਇਨੋਪੋਸ਼ਸ ਨੂੰ ਤਰਤੀਬਵਾਰ ਕਰਨਾ ਹੁੰਦਾ ਹੈ | ਜਿਸ ਦੀ ਸਮੁੱਚੇ ਢੰਗ ਨਾਲ ਜਾਣਕਾਰੀ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਗਈ | ਇਸ ਤੋਂ ਇਲਾਵਾ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਡਾ. ਨਰਿੰਦਰ ਸਿੰਘ ਅਤੇ ਅਮਨਦੀਪ ਹਾਂਡਾ ਨੇ ਵਿਦਿਆਰਥੀਆਂ ਨੂੰ ਬਣਦੀ ਜਾਣਕਾਰੀ ਦਿੱਤੀ | ਇਸ ਤਰ੍ਹਾਂ ਇਹ ਐਕਸਟੈਨਸ਼ਨ ਲੈਕਚਰ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਰਿਹਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਸਿੱਖ ਕੌਮ ਨਾਲ ਟਕਰਾਅ ਦਾ ਰਾਹ ਛੱਡ ਜਾਇਜ਼ ਮੰਗਾਂ ਪ੍ਰਵਾਨ ਕਰੇ-ਕਰਨੈਲ ਸਿੰਘ ਪੀਰ ਮੁਹੰਮਦ <br/> ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਲਗਾਇਆ ਦੁੱਧ ਦਾ ਲੰਗਰ <br/>
Ad Position 24