ਟੋਲ ਪਲਾਜ਼ਿਆਂ ਨੂੰ ਬੂਥ ਲੈੱਸ ਕਰਨ ਨਾਲ ਬੇਰੁਜ਼ਗਾਰੀ ਵਧੇਗੀ-ਖੇੜਾ <br/>
ਅਜੀਤ ਡੈਸਕ
28-12-2025
ਮੰਡੀ ਲਾਧੂਕਾ, 27 ਦਸੰਬਰ (ਰਾਕੇਸ਼ ਛਾਬੜਾ)-ਆਪ ਨੇ ਕੇਂਦਰ ਸਰਕਾਰ ਵਲੋਂ ਟੋਲ ਪਲਾਜ਼ਿਆਂ ਨੂੰ ਬੂਥ ਲੈੱਸ ਕਰਨ ਸਬੰਧੀ ਸੰਸਦ ਵਿਚ ਲਿਆਂਦੇ ਬਿੱਲ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ | ਮੰਡੀ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੋਤ ਸਿੰਘ ਖੇੜਾ ਪਿੰ੍ਰਸ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕੇਂਦਰ ਸਰਕਾਰ ਵਲੋਂ ਟੋਲ ਪਲਾਜਿਆਂ ਨੂੰ ਬੂਥ ਲੈੱਸ ਕਰਨ ਲਈ ਸੰਸਦ ਵਿਚ ਲਿਆਂਦੇ ਗਏ ਬਿੱਲ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ |
ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਲਿਆਂਦੇ ਗਏ ਬਿੱਲ ਦੇ ਅਨੁਸਾਰ ਟੋਲ ਪਲਾਜ਼ਿਆਂ ਨੂੰ ਬੂਥ ਲੈੱਸ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਟੋਲ ਪਲਾਜ਼ਿਆਂ 'ਤੇ ਕੰਮ ਕਰਨ ਵਾਲੇ ਹਜ਼ਾਰਾਂ ਨੌਜਵਾਨ ਬੇਰੁਜ਼ਗਾਰ ਹੋ ਜਾਣਗੇ | ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਦੀ ਇਹ ਪਾਲਿਸੀ ਕਾਰਪੋਰੇਟ ਘਰਾਨਿਆਂ ਦੇ ਹੱਕ ਵਿਚ ਆਮ ਲੋਕਾਂ ਦੀ ਜੇਬ 'ਤੇ ਡਾਕਾ ਸਾਬਤ ਹੋਵੇਗੀ | ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਸ ਬਿੱਲ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ |