10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਆਈ.ਟੀ.ਆਈਜ਼ ਦੇ ਕੱਚੇ ਇੰਸਟਰਕਟਰਾਂ ਦਾ ਪੱਕਾ ਧਰਨਾ ਚੰਡੀਗੜ੍ਹ ਵਿਖੇ ਨਿਰੰਤਰ ਜਾਰੀ <br/>

Ad Position 21
No active advertisement
ਅਜੀਤ ਡੈਸਕ 28-12-2025
ਜਲਾਲਾਬਾਦ, 27 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਅੱਜ ਇੱਥੇ ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਆਗੂ ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪਾਲ ਸਿੰਘ, ਗੁਰਲਾਭ ਸਿੰਘ, ਮਨਜੀਤ ਕੁਮਾਰ, ਦੇਸ ਸਿੰਘ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਗਿਆ | ਜਿਸ ਦੇ ਰੋਸ ਵਜੋਂ ਸੰਸਥਾਵਾਂ ਦਾ ਕੰਮ (ਟਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫ਼ਤਰੀ ਕੰਮ, ਈ ਐਮ ਸੀ ਐਪ ਦਾ ਕੰਮ) ਬਿਲਕੁਲ ਬੰਦ ਕਰਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਮਿਤੀ 22 ਦਸੰਬਰ 2025 ਤੋਂ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ, ਜੋ ਲਗਾਤਾਰ ਜਾਰੀ ਹੈ, ਪ੍ਰੰਤੂ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ | ਜਿਸ ਦੇ ਰੋਅ ਵਜੋਂ ਹੁਣ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਉਹ 5 ਜਨਵਰੀ 2026 ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਰੋਸ ਰੈਲੀ ਕਰਨਗੇ | ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ | ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਅਸੀਂ ਇਸ ਸਰਕਾਰ ਵਿਚ ਪਿਛਲੇ 3.5 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ | ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ | ਇਸ ਤੋਂ ਇਲਾਵਾ ਉਹ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਗੇੜੇ ਲਗਾ ਚੁੱਕੇ ਹਾਂ ਪ੍ਰੰਤੂ ਉਨ੍ਹਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ | ਸੋ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿਚ ਇਸ ਸਮੇਂ ਠੇਕੇ ਉੱਪਰ ਕੰਮ ਕਰ ਰਹੇ ਸਾਰੇ 700 ਕਰਾਫ਼ਟ ਇੰਸਟਰਕਟਰਜ ਨੂੰ ਬੇਸਿਕ ਤਨਖ਼ਾਹ 35400 ਉੱਪਰ ਵਿਭਾਗ ਅਧੀਨ ਖ਼ਾਲੀ ਪਈਆਂ ਅਸਾਮੀਆਂ ਵਿਰੁੱਧ ਰੈਗੂਲਰ ਜਾਂ ਠੇਕੇ ਉੱਪਰ ਮਰਜ਼ ਕਰਕੇ ਕੀਤਾ ਜਾਵੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਤਨਖ਼ਾਹ ਅਤੇ ਛੁੱਟੀਆਂ ਸਬੰਧੀ ਪੈਡਿੰਗ ਪਈ ਈ-ਫਾਈਲ ਤੁਰੰਤ ਅਪਰੂਵ ਕਰਕੇ ਅਗਸਤ 2024 ਤੋਂ ਬਣਦਾ ਏਰੀਅਰ ਦਿੱਤਾ ਜਾਵੇ | ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਤੁਰੰਤ ਜੁਆਇਨ ਕਰਵਾਏ ਜਾਣ | 700 ਕਰਾਫ਼ਟ ਇੰਸਟਰਕਟਰਜ ਨੂੰ ਪੱਕਾ ਕਰਨ ਤੱਕ ਸੰਸਥਾਵਾਂ ਵਿਚ ਚੱਲ ਰਹੀ ਗੈੱਸਟ ਫੈਕਲਟੀ ਦੀ ਭਰਤੀ ਤੁਰੰਤ ਬੰਦ ਕੀਤੀ ਜਾਵੇ | ਸਰਵਿਸ ਬੁੱਕ ਲਾਗੂ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵਲੋਂ ਸਾਲਾਨਾ ਪੇਂਡੂ ਖੇਡ ਮੇਲਾ ਆਰੰਭ
Ad Position 24