16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਫੇਰ ਬਦਲ ਕਰਨਾ ਗ਼ਰੀਬ, ਮਜ਼ਦੂਰ ਵਰਗ ਨਾਲ ਧੱਕਾ-ਗੁਰਜੀਤ ਸਿੰਘ ਅÏਜਲਾ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਫ਼ਾਜ਼ਿਲਕਾ, 28 ਦਸੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਨਾਲ ਜਿੱਥੇ ਮਜ਼ਦੂਰ ਵਰਗ ਨੂੰ ਉਸ ਦੇ ਘਰ ਨੇੜੇ ਹੀ ਕੰਮ ਮਿਲਿਆ, ਉੱਥੇ ਹੀ ਪਿੰਡਾਂ 'ਚ ਜੰਗੀ ਪੱਧਰ 'ਤੇ ਵੀ ਵਿਕਾਸ ਹੋਇਆ ਪਰ ਹੁਣ ਐਨ.ਡੀ.ਏ. ਦੀ ਮਜ਼ਦੂਰ ਵਿਰੋਧੀ ਸਰਕਾਰ ਹਮੇਸ਼ਾ ਦੀ ਤਰ੍ਹਾਂ ਆਂਕੜਿਆਂ ਦੀ ਗੇਮ ਖੇਡ ਕੇ ਇਸ ਸਕੀਮ ਨੂੰ ਬੰਦ ਕਰਨ 'ਤੇ ਤੁਲੀ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮਿ੍ਤਸਰ ਤੋਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਫ਼ਾਜ਼ਿਲਕਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਦੇ ਤਹਿਤ ਕੇਂਦਰ ਸਰਕਾਰ 90 ਪ੍ਰਤੀਸ਼ਤ ਫ਼ੰਡ ਮੁਹੱਈਆ ਕਰਵਾ ਰਹੀ ਸੀ ਜਦ ਕਿ ਸੂਬਾ ਸਰਕਾਰਾਂ ਨੂੰ ਸਿਰਫ਼ 10 ਪ੍ਰਤੀਸ਼ਤ ਫ਼ੰਡ ਹੀ ਦੇਣਾ ਪੈ ਰਿਹਾ ਸੀ ਪਰ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਸਕੀਮ ਦੇ ਤਹਿਤ ਕੇਂਦਰ ਵਲੋਂ ਦਿੱਤੇ ਜਾ ਰਹੇ 90 ਪ੍ਰਤੀਸ਼ਤ ਫ਼ੰਡ ਦੇ ਯੋਗਦਾਨ ਨੂੰ ਘਟਾ ਕੇ 60 ਪ੍ਰਤੀਸ਼ਤ ਕਰ ਦਿੱਤਾ ਹੈ | ਜਦ ਕਿ ਪਹਿਲਾਂ ਤੋਂ ਹੀ ਕਰਜ਼ਿਆਂ ਹੇਠ ਡੁੱਬੀਆਂ ਸੂਬਾ ਸਰਕਾਰਾਂ ਵਲੋਂ ਦਿੱਤੇ ਜਾ ਰਹੇ ਯੋਗਦਾਨ ਨੂੰ 10 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਹੈ | ਜਿਸ ਨਾਲ ਫ਼ੰਡ ਦੀ ਘਾਟ ਕਾਰਨ ਸੂਬਾ ਸਰਕਾਰਾਂ ਨੂੰ ਇਸ ਸਕੀਮ ਨੂੰ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ | ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦੇ ਵਿਚ ਦਿੱਤੀ ਜਾ ਰਹੀ ਮਜ਼ਦੂਰੀ ਦੇ ਵਿਚ ਫੇਰ ਬਦਲ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਪੰਜਾਬ ਭਰ ਵਿਚ ਇਸ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਅੰਦਰ ਗੈਰ ਭਾਜਪਾ ਸਰਕਾਰਾਂ ਨਾਲ, ਉਨ੍ਹਾਂ ਸੂਬਿਆਂ 'ਚ ਇਸ ਸਕੀਮ ਨੂੰ ਚਲਾਉਣਾ ਔਖਾ ਹੋ ਜਾਵੇਗਾ | ਕਿਉਂਕਿ ਕੇਂਦਰ ਸਰਕਾਰ ਪਹਿਲਾਂ ਤੋਂ ਹੀ ਇਨ੍ਹਾਂ ਸੂਬਿਆਂ ਦੀਆਂ ਗਰਾਂਟਾਂ ਜਾਰੀ ਕਰਨ 'ਚ ਅੜਿੱਕੇ ਡਾਹੁੰਦੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ ਪਹਿਲਾਂ ਪਿੰਡਾਂ ਦੇ ਸਰਪੰਚ ਹੀ ਵਿਕਾਸ ਕਰਵਾ ਲੈਂਦੇ ਸਨ | ਹੁਣ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਅੰਕੜਿਆਂ ਦੀ ਗੇਮ ਖੇਡ ਕੇ ਸੂਬਾ ਸਰਕਾਰ ਵਲੋਂ ਮਨਰੇਗਾ ਸਕੀਮ ਤਹਿਤ ਦਿੱਤੇ ਜਾ ਰਹੇ ਫ਼ੰਡ ਨੂੰ 10 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਤੋਂ ਆਪਣਾ ਬਣਦਾ ਹਿੱਸਾ ਲੈਣ ਲਈ ਬੜੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਗਰਾਂਟਾਂ ਤਾਂ ਕਈ-ਕਈ ਸਾਲਾਂ ਤੋਂ ਦਿੱਤੀਆਂ ਨਹੀਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਅੱਜ ਕਈ ਸੂਬਿਆਂ 'ਚ ਖ਼ਾਸ ਕਰਕੇ ਪੰਜਾਬ 'ਚ ਆਰਥਿਕ ਹਾਲਾਤ ਬਹੁਤ ਹੀ ਮਾੜੇ ਹਨ | ਉਨ੍ਹਾਂ ਕਿਹਾ ਅੱਜ ਪੰਜਾਬ ਦੇ ਸਿਰ 'ਤੇ ਲਗਭਗ 4 ਲੱਖ ਕਰੋੜ ਤੋਂ ਉੱਪਰ ਕਰਜ਼ਾ ਚੜ੍ਹ ਚੁੱਕਿਆ ਹੈ | ਕਾਂਗਰਸ ਪਾਰਟੀ 'ਚ ਚੱਲ ਰਹੀ ਉਚਲੇ ਪੱਧਰ ਦੀ ਫੁੱਟ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਕੋਈ ਅਜਿਹੀ ਗੱਲ ਨਹੀਂ ਹੈ | ਕਾਂਗਰਸ ਪਾਰਟੀ ਕੋਲ ਅੱਜ ਵੀ ਮੁੱਖ ਮੰਤਰੀ ਦੇ ਚਿਹਰੇ ਲਈ ਵੱਡੇ-ਵੱਡੇ ਲੀਡਰ ਹਨ | ਜਦ ਕਿ ਵਿਰੋਧੀ ਪਾਰਟੀਆਂ ਕੋਲ ਮੁੱਖ ਮੰਤਰੀ ਦਾ ਕੋਈ ਚਿਹਰਾ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਮੇਟੀ ਵਿਧਾਨ ਸਭਾ 2027 ਦੀਆਂ ਚੋਣਾਂ ਇਕੱਠੇ ਹੋ ਕੇ ਲੜੇਗੀ ਅਤੇ ਸਰਕਾਰ ਬਣਾਏਗੀ | ਇਸ ਮੌਕੇ ਪੰਜਾਬ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ.ਮਹਿੰਦਰ ਕੁਮਾਰ ਰਿਣਵਾ, ਸਾਬਕਾ ਕੈਬਨਿਟ ਮੰਤਰੀ ਹੰਸਰਾਜ ਜੋਸਨ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਨੱਥੂ ਰਾਮ, ਸਾਬਕਾ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ ਬੂਕ, ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਿਧਾਰਥ ਰਿਣਵਾ, ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ, ਸੁਰਿੰਦਰ ਸਲੂਜਾ, ਘਣ ਸ਼ਿਆਮ ਸਿੰਘ ਪੰਜਕੋਸੀ, ਬੱਬੂ ਕੰਬੋਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਟਲ ਅਤੇ 5 ਜ਼ਿੰਦਾ ਕਾਰਤੂਸਾਂ ਸਣੇ 3 ਵਿਅਕਤੀ ਗਿ੍ਫ਼ਤਾਰ, ਪਰਚਾ ਦਰਜ ਅਗਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਖ਼ੂਨਦਾਨ ਕੈਂਪ <br/>
Ad Position 24