28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕਾਂਗਰਸ, ਭਾਜਪਾ ਤੇ ਆਪ ਕੌਂਸਲਰਾਂ ਨੇ ਸ਼ਹਿਰ ਦੀ ਨਵੀਂ ਵਾਰਡਬੰਦੀ ਨੂੰ ਕੀਤਾ ਸਰਬਸੰਮਤੀ ਨਾਲ ਰੱਦ ਪਹਿਲਾਂ ਸਰਕਾਰ ਨੇ ਕਿਹਾ ਸੀ ਵਾਰਡਬੰਦੀ ਦੀ ਲੋੜ ਨਹੀਂ-ਸਚਦੇਵਾ <br/>

Ad Position 21
No active advertisement
ਅਜੀਤ ਡੈਸਕ 30-12-2025
ਫ਼ਾਜ਼ਿਲਕਾ, 29 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਭਰ ਵਿਚ ਨਗਰ ਕੌਂਸਲ ਚੋਣਾਂ ਦੀਆਂ ਸਰਗਰਮੀਆਂ ਜਿੱਥੇ ਤੇਜ਼ ਹੋ ਗਈਆਂ ਹਨ ਉੱਥੇ ਹੀ ਫ਼ਾਜ਼ਿਲਕਾ ਸ਼ਹਿਰ ਦੇ ਪਹਿਲਾ ਬੜੇ ਵਾਰਡਾਂ 'ਚ ਤਬਦੀਲੀ ਕਰਨ ਦੇ ਰੋਸ ਵਜੋਂ ਕਾਂਗਰਸ, ਭਾਜਪਾ ਆਦਿ ਸਿਆਸੀ ਪਾਰਟੀਆਂ ਨੇ ਇਸ ਦਾ ਕਰੜਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਨਗਰ ਕੌਂਸਲਰਾਂ ਦੀ ਇਕ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਾਂਗਰਸ, ਭਾਜਪਾ ਤੋਂ ਇਲਾਵਾ ਆਮ ਆਦਮੀ ਦੇ 2 ਕੌਂਸਲਰਾਂ ਨੇ ਵੀ ਹਿੱਸਾ ਲਿਆ | ਜਿਸ ਵਿਚ ਸਰਬਸੰਮਤੀ ਨਾਲ ਨਵੀਂ ਵਾਰਡਬੰਦੀ ਨੂੰ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਵੀਂ ਵਾਰਡਬੰਦੀ ਦਾ ਲਾਭ ਸਿਰਫ਼ ਸਤਾ 'ਤੇ ਕਾਬਜ਼ ਆਗੂ ਆਪਣੇ ਚਹੇਤਿਆਂ ਨੂੰ ਦੇਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਹਿਲਾਂ ਕਦੇ ਨਹੀਂ ਹੋਇਆ | ਇਸ ਮੌਕੇ ਪ੍ਰਧਾਨ ਸੁਰਿੰਦਰ ਸਚਦੇਵਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਸ਼ਹਿਰ ਦੇ ਕੌਂਸਲਰਾਂ ਨੇ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਵਾਰਡਬੰਦੀ ਸਬੰਧੀ ਮੀਟਿੰਗ ਬੁਲਾਉਣ ਲਈ ਕਿਹਾ ਸੀ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਮਤਾ ਨੰਬਰ 562 ਨੂੰ ਵਿਚਾਰਿਆ ਗਿਆ | ਜਿਸ ਵਿਚ ਹਰੇਕ ਵਾਰਡ ਦੇ ਕੌਂਸਲਰ ਦਾ ਕਹਿਣਾ ਹੈ ਕਿ ਜੋ ਵਾਰਡਬੰਦੀ ਕੀਤੀ ਜਾ ਰਹੀ ਹੈ ਉਹ ਸਥਾਨਕ ਸਰਕਾਰ ਵਿਭਾਗ ਦੇ ਨਿਯਮਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ 2 ਜਨਵਰੀ 2025 ਨੂੰ ਮਤਾ ਨੰਬਰ 441 ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ | ਜੋ ਕਿ ਰੱਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਫ਼ਾਜ਼ਿਲਕਾ ਦੇ ਅੰਦਰ ਨਾ ਕੋਈ ਹੱਦ ਵਧੀ ਹੈ ਅਤੇ ਨਾ ਹੀ ਸ਼ਹਿਰ ਦੀ ਜਨਸੰਖਿਆ ਵਧੀ ਹੈ, ਫਿਰ ਕਿਸ ਆਧਾਰ 'ਤੇ ਵਾਰਡਬੰਦੀ ਬਦਲਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਹਿਲਾ ਸਰਕਾਰ ਨੇ ਵਾਰਡਬੰਦੀ ਕਰਨ ਦਾ ਮਤਾ ਰੱਦ ਕਰ ਦਿੱਤਾ | ਹੁਣ ਸਰਕਾਰ ਨੂੰ ਕੀ ਮਜਬੂਰੀ ਬਣ ਗਈ ਸੀ ਕਿ ਸ਼ਹਿਰ ਦੀ ਆਬਾਦੀ ਘਟਣ ਦੇ ਬਾਵਜੂਦ ਵਾਰਡਬੰਦੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਨੋਟੀਫ਼ਿਕੇਸ਼ਨ 22 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ | ਜਦ ਕਿ ਵਾਰਡਾਂ ਦੀ ਹੱਦਬੰਦੀ ਸਬੰਧੀ ਨਕਸ਼ਾ 27 ਦਸੰਬਰ ਨੂੰ ਨਗਰ ਕੌਂਸਲ ਵਿਚ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਦਿਨਾਂ ਦੌਰਾਨ ਨਕਸ਼ਾ ਕਿਥੇ ਰਿਹਾ ਹੈ | ਜਦ ਕਿ ਇਤਰਾਜ਼ਾਂ ਨੂੰ ਸਿਰਫ਼ 3 ਦਿਨ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਅੱਜ ਇਤਰਾਜ਼ ਦੇਣ ਦਾ ਆਖ਼ਰੀ ਦਿਨ ਹੈ | ਜੇਕਰ ਉਨ੍ਹਾਂ ਦੀ ਇਸ ਗੱਲ 'ਤੇ ਸੁਣਵਾਈ ਨਾ ਹੋਈ ਤਾਂ ਉਹ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ | ਇਸ ਮੌਕੇ 'ਤੇ ਪ੍ਰਧਾਨ ਸ੍ਰੀ ਸਚਦੇਵਾ ਤੋਂ ਇਲਾਵਾ ਸ੍ਰੀਮਤੀ ਸੋਮਾ ਬਾਈ, ਕੁਮਾਰ ਗੌਰਵ, ਸੁਰਿੰਦਰ ਕਾਲੜਾ, ਸ੍ਰੀਮਤੀ ਸੁਖਵਿੰਦਰ ਕੌਰ, ਅਸ਼ੋਕ ਕੁਮਾਰ, ਸ੍ਰੀਮਤੀ ਕ੍ਰਿਸ਼ਨਾ ਰਾਣੀ, ਬਾਬੂ ਲਾਲ, ਸੰਜੀਵ ਕੁਮਾਰ, ਜਗਦੀਸ਼ ਰਾਜ, ਸ੍ਰੀਮਤੀ ਸ਼ੀਲਾ ਰਾਣੀ, ਪੂਰਨ ਚੰਦ, ਪਾਲ ਚੰਦ ਵਰਮਾ, ਅਸ਼ਵਨੀ ਕੁਮਾਰ, ਸ੍ਰੀਮਤੀ ਗੁਰਮੀਤ ਕੌਰ, ਜਗਦੀਸ਼ ਬਸਵਾਲਾ, ਸ੍ਰੀਮਤੀ ਰਾਜ ਰਾਣੀ, ਸੁਰਜੀਤ ਸਿੰਘ, ਮਮਤਾ ਰਾਣੀ, ਰਾਕੇਸ਼ ਕੁਮਾਰ

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਪੰਜਾਬੀ ਹਿੰਦੂ ਗਰੁੱਪ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਤੇਜ਼ ਰਫ਼ਤਾਰ ਨਾਲ ਚੱਲਣ ਵਾਲੀਆਂ ਬੱਸਾਂ ਨਾਲ ਹਾਦਸੇ ਵਾਪਰਨ ਦਾ ਖ਼ਦਸ਼ਾ
Ad Position 24