ਫ਼ਾਜ਼ਿਲਕਾ, 29 ਦਸੰਬਰ(ਦਵਿੰਦਰ ਪਾਲ ਸਿੰਘ)-ਬੰਗਲਾਦੇਸ਼ ਵਿਚ ਘੱਟ ਗਿਣਤੀ ਹਿੰਦੂ ਭਾਈਚਾਰੇ ਵਿਰੁੱਧ ਹੋ ਰਹੀ ਨਸਲੀ ਹਿੰਸਾ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੇ ਵਿਰੋਧ ਵਿਚ 'ਪੰਜਾਬੀ ਹਿੰਦੂ ਗਰੁੱਪ ਪੰਜਾਬ' ਵਲੋਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੰਯੁਕਤ ਰਾਸ਼ਟਰ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਗਿਆ | ਗਰੁੱਪ ਦੇ ਮੈਂਬਰਾਂ ਨੇ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਤੁਰੰਤ ਅੰਤਰਰਾਸ਼ਟਰੀ ਦਖ਼ਲ ਦੀ ਮੰਗ ਕੀਤੀ ਹੈ | ਮੰਗ ਪੱਤਰ ਰਾਹੀਂ ਜਾਣਕਾਰੀ ਦਿੰਦਿਆਂ ਮੈਂਬਰਾਂ ਨੇ ਦੱਸਿਆ ਕਿ ਬੰਗਲਾਦੇਸ਼ ਦੇ ਮੈਮਨ ਸਿੰਘ ਜ਼ਿਲ੍ਹੇ ਦੇ ਭਾਲੂਕਾ ਉਪ-ਜ਼ਿਲ੍ਹੇ ਵਿਚ ਵਾਪਰੀ ਹਾਲੀਆ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ | ਉੱਥੇ ਇਕ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਨੂੰ ਧਰਮ ਦੇ ਅਪਮਾਨ ਦੇ ਝੂਠੇ ਦੋਸ਼ ਹੇਠ ਕੱਟੜਪੰਥੀ ਭੀੜ ਵੱਲੋਂ ਦਰਖ਼ਤ ਨਾਲ ਬੰਨ੍ਹ ਕੇ ਜ਼ਿੰਦਾ ਸਾੜ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਉਤਸਵ ਕੁੰਡੂ ਅਤੇ ਅਣਗਿਣਤ ਹੋਰ ਹਿੰਦੂਆਂ ਉੱਤੇ ਹੋਏ ਹਮਲੇ ਇਸ ਗੱਲ ਦਾ ਸਬੂਤ ਹਨ ਕਿ ਉੱਥੇ ਧਾਰਮਿਕ ਭੇਦਭਾਵ ਕਰਕੇ ਹਿੰਦੂਆਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ | ਗਰੁੱਪ ਨੇ ਕਿਹਾ ਕਿ ਬੰਗਲਾਦੇਸ਼ ਭਾਰਤੀ ਉਪ-ਮਹਾਂਦੀਪ ਦਾ ਇੱਕ ਅਟੁੱਟ ਇਤਿਹਾਸਕ ਅਤੇ ਸਭਿਆਚਾਰਕ ਅੰਗ ਹੈ ਅਤੇ ਭਾਰਤ ਸਰਕਾਰ ਦੀ ਇਹ ਨੈਤਿਕ ਅਤੇ ਰਾਜਨੀਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉੱਥੇ ਰਹਿ ਰਹੇ ਹਿੰਦੂਆਂ ਦੀ ਜਾਨ-ਮਾਲ ਦੀ ਰਾਖੀ ਲਈ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਉੱਤੇ ਸਖ਼ਤ ਕੂਟਨੀਤਕ ਦਬਾਅ ਪਾਵੇ | ਬੰਗਲਾਦੇਸ਼ ਵਿਚ ਹਿੰਦੂਆਂ ਦੇ ਮੰਦਰਾਂ, ਘਰਾਂ ਅਤੇ ਵਪਾਰਕ ਅਦਾਰਿਆਂ ਦੀ ਸੁਰੱਖਿਆ ਲਈ ਇੱਕ ਸਥਾਈ ਸੁਰੱਖਿਆ ਤੰਤਰ ਸਥਾਪਿਤ ਕਰਨ ਲਈ ਅੰਤਰਰਾਸ਼ਟਰੀ ਭਾਈਚਾਰਾ ਦਖ਼ਲ ਦੇਵੇ | ਪੰਜਾਬੀ ਹਿੰਦੂ ਗਰੁੱਪ ਨੇ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਇਨ੍ਹਾਂ ਮੰਗਾਂ ਨੂੰ ਤੁਰੰਤ ਰਾਸ਼ਟਰਪਤੀ ਭਵਨ, ਪ੍ਰਧਾਨ ਮੰਤਰੀ ਦਫ਼ਤਰ ਅਤੇ ਸੰਯੁਕਤ ਰਾਸ਼ਟਰ ਦੇ ਮਹਾ ਸਚਿਵ ਤੱਕ ਪਹੁੰਚਾਇਆ ਜਾਵੇ | ਇਸ ਮੌਕੇ