28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕੇਂਦਰ ਸਰਕਾਰ ਦੀ ਜੀ ਰਾਮ ਜੀ ਸਕੀਮ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਪ੍ਰਦਰਸ਼ਨ

Ad Position 21
No active advertisement
ਕੇਂਦਰ ਸਰਕਾਰ ਦੀ ਜੀ ਰਾਮ ਜੀ ਸਕੀਮ ਦੇ ਵਿਰੋਧ ਵਿਚ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ | (ਸੱਜੇ) ਸੜਕ ਨੂੰ ਜਾਮ ਕਰ ਬੈਠੀਆਂ ਮਹਿਲਾਵਾਂ | ਤਸਵੀਰ-ਪ੍ਰਦੀਪ ਕੁਮਾਰ<br/> 30-12-2025

ਫ਼ਾਜ਼ਿਲਕਾ, 29 ਦਸੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੀ ਜੀ ਰਾਮ ਜੀ ਸਕੀਮ ਦੇ ਵਿਰੋਧ ਵਿਚ ਫ਼ਾਜ਼ਿਲਕਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਹਾਈਵੇ ਨੂੰ ਜਾਮ ਕਰ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੂਬਾ ਕੌਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ ਵਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਜਿੱਥੇ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਬਦਲ ਕੇ ਜੀ ਰਾਮ ਜੀ ਸਕੀਮ ਨੂੰ ਲਾਗੂ ਕਰਨ ਦੀ ਨਿੰਦਾ ਕੀਤੀ ਉੱਥੇ ਹੀ ਉਨ੍ਹਾਂ ਇਸ ਵਿਚਲੀਆਂ ਮੱਦਾਂ ਬਦਲਣ ਦੀ ਵੀ ਨਿਖੇਧੀ ਕੀਤੀ | ਇਸ ਦੇ ਨਾਲ ਉਨ੍ਹਾਂ ਸਮਾਰਟ ਮੀਟਰਾਂ ਦਾ ਵਿਰੋਧ ਕੀਤਾ | ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਨੂੰ ਬਦਲ ਕੇ ਜੀ ਰਾਮ ਜੀ ਕਰ ਦਿੱਤਾ ਹੈ | ਜਿਸ ਦੇ ਤਹਿਤ 60-40 ਅਨੁਪਾਤ ਕੀਤਾ ਗਿਆ ਹੈ | ਜਿਸ ਵਿਚ 60 ਪੈਸੇ ਕੇਂਦਰ ਸਰਕਾਰ ਦੇਵੇਗੀ ਉੱਥੇ ਹੀ 40 ਪੈਸੇ ਸੂਬਾ ਸਰਕਾਰਾਂ ਨੂੰ ਮਜ਼ਦੂਰਾਂ ਨੂੰ ਦੇਣ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਪਹਿਲਾ ਹੀ ਪੈਸਾ ਨਹੀਂ ਹੈ, ਫਿਰ ਇਹ ਸਕੀਮ ਕਿਸ ਤਰ੍ਹਾਂ ਚੱਲ ਪਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਸਕੀਮ ਨੂੰ ਬਦਲਣ ਦੇ ਪਿੱਛੇ ਦੀ ਮਨਸ਼ਾ ਇਸ ਨੂੰ ਬੰਦ ਕਰਨਾ ਹੈ | ਕਿਉਂ ਕਿ ਜੋ 125 ਦਿਨਾਂ ਦੀ ਮਜ਼ਦੂਰਾਂ ਨੂੰ ਕੰਮ ਦੇਣ ਦੀ ਗਾਰੰਟੀ ਦਿੱਤੀ ਜਾ ਰਹੀ ਹੈ ਉਸ ਦੇ ਤਹਿਤ ਬਜਟ ਬਹੁਤ ਜ਼ਿਆਦਾ ਬਣਦਾ ਹੈ | ਭਾਰਤ ਦੇ ਮਨਰੇਗਾ ਕਾਮਿਆਂ ਨੂੰ 7 ਲੱਖ ਕਰੋੜ ਰੁਪਏ ਦਾ ਬਜਟ ਚਾਹੀਦਾ ਹੈ | ਪਰ ਸਰਕਾਰ ਨਵੀਂ ਸਕੀਮ ਵਿਚ 86 ਹਜ਼ਾਰ ਰੁਪਏ ਰੱਖਿਆ ਹੈ | ਕੀ ਇਸ ਤਰ੍ਹਾਂ ਮਜ਼ਦੂਰਾਂ ਨੂੰ ਕੰਮ ਮਿਲ ਸਕੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਨਾਲ ਕਿਸਾਨ ਮਜ਼ਦੂਰ ਵਿਰੋਧੀ ਮਨੋਵਾਦੀ ਚਿਹਰੇ 'ਤੇ ਪਾਏ ਨਾਕਾਬ ਦਾ ਪਰਦਾਫਾਸ਼ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪਿੱਛੇ ਆਰ.ਐੱਸ.ਐੱਸ.ਦੀਆਂ ਨੀਤੀਆਂ ਕੰਮ ਕਰ ਰਹੀਆਂ ਹਨ | ਸਤਨਾਮ ਸਿੰਘ ਪੰਨੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਰਾਮ ਜੀ ਸਕੀਮ ਨੂੰ ਲੈ ਕੇ ਦੋਗਲੀ ਨੀਤੀ ਅਪਣਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਦੂਸਰੇ ਪਾਸੇ ਪਿੰਡਾਂ ਅੰਦਰ ਅਧਿਕਾਰੀਆਂ ਨੂੰ ਭੇਜ ਕੇ ਇਸ ਸਕੀਮ ਦਾ ਪ੍ਰਚਾਰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਦੋਸ਼ ਲਗਾਏ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਾਲ ਮਿਲੀ ਹੋਈ ਹੈ | ਜਿਸ ਨੂੰ ਲੈ ਕੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੂਰੇ ਸੂਬੇ ਵਿਚ ਰੋਸ ਪ੍ਰਦਰਸ਼ਨ ਕਰ ਅਰਥੀ ਫੂਕੀ ਗਈ ਹੈ | ਉਨ੍ਹਾਂ ਨੇ ਇਸ ਦੇ ਨਾਲ ਹੀ ਸਮਾਰਟ ਮੀਟਰਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਤਨੀ ਦੇਰ ਤੱਕ ਸਮਾਰਟ ਮੀਟਰਾਂ ਨੂੰ ਹਟਾ ਕੇ ਪੁਰਾਣੇ ਮੀਟਰ ਨਹੀਂ ਲਗਾਏ ਜਾਂਦੇ ਉਤਨੀ ਦੇਰ ਤੱਕ ਸਮਾਰਟ ਮੀਟਰ ਉਤਾਰ ਕੇ ਬਿਜਲੀ ਬੋਰਡ 'ਚ ਜਮ੍ਹਾ ਕਰਵਾ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਿਆਂ ਨੂੰ ਮਾਫ਼ ਕੀਤਾ ਜਾਵੇ, ਪੰਜਾਬ ਵਿਚ ਆਏ ਹੜ੍ਹਾਂ ਵਾਲੇ ਇਲਾਕਿਆਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਆਗੂ ਜਸਵਿੰਦਰ ਸਿੰਘ, ਗੌਰਵ ਬਤਰਾ ਜਮਾਲ ਕੇ, ਮਨੀਸ਼ ਤਰੋਬੜੀ, ਪ੍ਰਗਟ ਸਿੰਘ, ਮੰਗਲ ਸਿੰਘ, ਸਤਪਾਲ ਭੋਡੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਅਤੇ ਮਜ਼ਦੂਰ ਇਸ ਸੰਘਰਸ਼ ਵਿਚ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਪਤ ਸ਼ਕਤੀ ਸੰਗਮ ਮਨਾਇਆ <br/> ਅਗਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਅਣਪਛਾਤੀ ਔਰਤ ਨੇ ਮੋਬਾਈਲ ਕੀਤਾ ਚੋਰੀ
Ad Position 24