27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੈਕਟਰੀ ਇੰਚਾਰਜ ਹਿਨਾ ਲਿਖੀ ਰਾਮ ਕਾਵਰੇ ਦੀ ਅਗਵਾਈ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 30-12-2025
ਜਲਾਲਾਬਾਦ, 29 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਜਿਵੇਂ-ਜਿਵੇਂ ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ,ਉਸੇ ਤਹਿਤ ਪੰਜਾਬ ਕਾਂਗਰਸ ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਹੀ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੈਕਟਰੀ ਇੰਚਾਰਜ ਹਿਨਾ ਲਿਖੀ ਰਾਮ ਕਾਵਰੇ ਦੀ ਅਗਵਾਈ 'ਚ ਇਕ ਵਿਸ਼ੇਸ਼ ਬੈਠਕ ਕੀਤੀ ਗਈ,ਜਿਸ ਵਿਚ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਇਸੇ ਤਹਿਤ ਹੀ ਪੰਜਾਬ ਕਾਂਗਰਸ ਓ.ਬੀ.ਸੀ. ਸੈੱਲ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਵੀ ਵਿਸ਼ੇਸ਼ ਤੌਰ ਤੇ ਬੈਠਕ ਚ ਹਿੱਸਾ ਲਿਆ | ਇਸ ਮੀਟਿੰਗ ਦੌਰਾਨ ਪੰਜਾਬ ਚ ਨਜ਼ਦੀਕ ਆ ਰਹੀਆਂ ਵਿਧਾਨ ਸਭਾ ਚੋਣਾਂ ਬਾਰੇ ਅਤੇ ਪਾਰਟੀ ਦੇ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਅਤੇ ਮੀਟਿੰਗ ਦੀ ਅਗਵਾਈ ਕਰ ਰਹੇ ਸੈਕਟਰੀ ਇੰਚਾਰਜ ਹਿਨਾ ਲਿਖੀ ਰਾਮ ਕਵਰੇ ਨੇ ਵਿਧਾਨ ਸਭਾ ਚੋਣਾਂ ਚ ਓ.ਬੀ.ਸੀ ਵਰਗ ਦਾ ਵੀ ਵਿਸ਼ੇਸ਼ ਅਤੇ ਅਹਿਮ ਰੋਲ ਦੀ ਗੱਲ ਕੀਤੀ | ਮੀਟਿੰਗ ਦੌਰਾਨ ਮੌਜੂਦ ਓ.ਬੀ.ਸੀ ਸੈੱਲ ਪੰਜਾਬ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਵੀ ਪਾਰਟੀ ਦੇ ਵੱਖ-ਵੱਖ ਮੁੱਦਿਆਂ ਬਾਰੇ ਆਪਣਾ ਪੱਖ ਰੱਖਿਆ ਅਤੇ ਵਿਧਾਨ ਸਭਾ ਚੋਣਾਂ ਚ ਓ.ਬੀ.ਸੀ ਸੈੱਲ ਚ ਵਧੀਆ ਢੰਗ ਨਾਲ ਕੰਮ ਕਰ ਰਹੇ ਅਹੁਦੇਦਾਰਾਂ ਦੇ ਹੱਕ ਦੀ ਗੱਲ ਕੀਤੀ |ਦੱਸਣ ਯੋਗ ਹੈ ਕਿ ਹੁਣ ਤੱਕ ਰਾਜ ਬਖ਼ਸ਼ ਕੰਬੋਜ ਨੇ ਓ.ਬੀ.ਸੀ ਸੈੱਲ ਦੇ ਪੰਜਾਬ ਦੇ ਚੇਅਰਮੈਨ ਬਣਨ ਤੋਂ ਬਾਅਦ ਪਾਰਟੀ ਦੇ ਗਰਾਫ਼ ਨੂੰ ਉੱਚਾ ਚੁੱਕਣ ਚ ਬਹੁਤ ਅਹਿਮ ਰੋਲ ਅਦਾ ਕੀਤਾ ਹੈ | ਮੀਟਿੰਗ ਦੀ ਅਗਵਾਈ ਕਰ ਰਹੇ ਸੈਕਟਰੀ ਇੰਚਾਰਜ ਹਿਨਾ ਲਿਖੀ ਰਾਮ ਕਵਰੇ ਨੇ ਵੀ ਸਮੂਹ ਅਹੁਦੇਦਾਰਾਂ ਨੂੰ ਆਪਣੇ-ਆਪਣੇ ਜ਼ਿਲਿ੍ਹਆਂ ਚ ਹੋਰ ਵੀ ਬਾਖ਼ੂਬੀ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਓ.ਬੀ.ਸੀ ਸੈੱਲ ਪੰਜਾਬ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਦੀ ਪ੍ਰਸ਼ੰਸਾ ਕਰਦਿਆਂ ਵਿਸ਼ਵਾਸ ਵੀ ਦਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਓ.ਬੀ.ਸੀ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦਾ ਪੂਰਾ ਬਣਦਾ ਹੱਕ ਦਿੱਤਾ ਜਾਵੇਗਾ ਇਸ ਮੀਟਿੰਗ ਦੌਰਾਨ ਇਹਨਾਂ ਤੋਂ ਇਲਾਵਾ ਹੋਰ ਵੱਖ-ਵੱਖ ਅਹੁਦਿਆਂ ਤੇ ਬਿਰਾਜਮਾਨ ਕਾਂਗਰਸ ਪਾਰਟੀ ਦੇ ਲੀਡਰ ਵੱਡੀ ਗਿਣਤੀ ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਪੰਨ <br/> ਅਗਲੀ ਖ਼ਬਰ ਆਭਾ ਸਕੁਏਅਰ ਸਟੇਡੀਅਮ ਵਿਖੇ 24ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24