ਅਬੋਹਰ, 29 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਨਵਾਂ ਸਾਲ 2026 ਗੁਰੂ ਦੇ ਨਾਲ ਤਹਿਤ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ 31 ਦਸੰਬਰ ਰਾਤ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਦੇ ਮੈਂਬਰ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਸਥਾ ਵਲੋਂ ਸੰਗਤਾਂ ਨੂੰ ਨਵਾਂ ਸਾਲ ਹੋਟਲਾਂ, ਕਲੱਬਾਂ ਅਤੇ ਨੱਚ-ਟੱਪ ਕੇ ਨਾਂ ਮਨਾਉਣ ਦੇ ਤੌਰ 'ਤੇ ਇਕ ਬਦਲ ਦਿੰਦੇ ਹੋਏ ਨਵਾਂ ਸਾਲ ਗੁਰੂ ਦੀ ਗੋਦ ਵਿਚ ਮਨਾਉਣ ਦੇ ਉਪਰਾਲੇ ਤਹਿਤ ਨਵਾਂ ਸਾਲ ਗੁਰੂ ਦੇ ਨਾਲ ਮਨਾਉਣ ਲਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜੋ ਕਿ 31 ਦਸੰਬਰ ਸ਼ਾਮ 6 ਵਜੇ ਤੋਂ ਲੈ ਕੇ ਰਾਤ ਸਵਾ 12 ਵਜੇ ਤੱਕ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਵੇਗਾ | ਅੰਗਰੇਜ਼ੀ ਨਵਾਂ ਸਾਲ ਚੜ੍ਹਦੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ | ਉਕਤ ਕੀਰਤਨ ਦਰਬਾਰ ਵਿਚ ਭਾਈ ਗੁਰਦੇਵ ਸਿੰਘ ਜੀ ਵੇਰਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਅਵਤਾਰ ਸਿੰਘ ਧਾਰੋਵਾਲੀ ਜਲੰਧਰ ਵਾਲੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦੇ ਹੋਏ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ | ਇਸ ਤੋਂ ਇਲਾਵਾ ਸ਼ਹਿਰ ਦੇ ਲੋਕਲ ਰਾਗੀ ਜਥਿਆਂ ਵਿਚ ਭਾਈ ਨਿਰਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਅਮਰੀਕ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਸੁਰਜੀਤ ਸਿੰਘ ਖ਼ਾਲਸਾ, ਭਾਈ ਮਨਪ੍ਰੀਤ ਸਿੰਘ, ਭਾਈ ਹਰਜੋਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਮਨਦੀਪ ਸਿੰਘ, ਭਾਈ ਚਰਨਜੀਤ ਸਿੰਘ ਵੀ ਸੰਗਤਾਂ ਨਾਲ ਗੁਰਬਾਣੀ ਕੀਰਤਨ ਦੀ ਸਾਂਝ ਪਾਉਣਗੇ | ਇਸ ਸਮਾਗਮ ਵਿਚ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ ਪਤਨੀ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਅਤੇ ਗੁਰਮਿੰਦਰ ਸਿੰਘ ਰਾਜੂ ਚਲਾਣਾ ਅਮਰੀਕਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਕੀਰਤਨ ਦਰਬਾਰ ਦੀ ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਉਕਤ ਕੀਰਤਨ ਦਰਬਾਰ ਵਿਚ ਸ਼ਾਮਲ ਹੋ ਕੇ ਨਵਾਂ ਸਾਲ ਗੁਰੂ ਦੇ ਨਾਲ ਮਨਾਉਣ ਲਈ ਅਪੀਲ ਕੀਤੀ ਹੈ | ਇਸ ਮੌਕੇ ਮਾਸਟਰ ਕੁਲਵੰਤ ਰਾਏ ਕੰਤੀ, ਅਵਤਾਰ ਸਿੰਘ ਕਾਲੜਾ, ਤਜਿੰਦਰ ਸਿੰਘ ਬੰਟੀ, ਦਵਿੰਦਰ ਸਿੰਘ ਮਲਹੋਤਰਾ, ਡਾਕਟਰ ਭੁਪਿੰਦਰ ਸਿੰਘ, ਟੋਨੀ ਸੰਧੂ, ਰਵਿੰਦਰ ਪਾਲ