ਫ਼ਾਜ਼ਿਲਕਾ, 29 ਦਸੰਬਰ (ਦਵਿੰਦਰ ਪਾਲ ਸਿੰਘ)-ਫਰੈਂਡਸ ਕਿ੍ਕਟ ਕਲੱਬ ਵਲੋਂ ਖੇਡਾਂ ਨੂੰ ਪ੍ਰੋਤਸਾਹਨ ਦੇਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 3 ਦਿਨਾਂ ਵਿਸ਼ਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਪ੍ਰੇਮੀਆਂ ਲਈ ਤਿੰਨ ਦਿਨ ਤੱਕ ਰੋਮਾਂਚਕ ਮਾਹੌਲ ਬਣਿਆ ਰਿਹਾ | ਇਸ ਟੂਰਨਾਮੈਂਟ ਵਿਚ ਕੁੱਲ 25 ਟੀਮਾਂ ਨੇ ਭਾਗ ਲਿਆ | ਤਿੰਨ ਦਿਨਾਂ ਤੱਕ ਚੱਲੇ ਇਸ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਾਬਲਿਯਤ, ਅਨੁਸ਼ਾਸਨ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਗੋਰਾ ਵਾਟਸ ਦੀ ਟੀਮ ਅਤੇ ਰਾਹੁਲ ਵਾਟਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿਚ ਆਪਣੀ ਜਗਾ ਬਣਾਈ | ਫਾਈਨਲ ਮੈਚ ਦੌਰਾਨ ਦੋਵਾਂ ਟੀਮਾਂ ਨੇ ਵਧੀਆ ਪ੍ਰਦਰਸ਼ਨ ਕੀਤਾ | ਮੈਚ ਕਾਫ਼ੀ ਰੋਮਾਂਚਕ ਰਿਹਾ ਅਤੇ ਦਰਸ਼ਕਾਂ ਨੇ ਦੋਹਾਂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਅੰਤ ਵਿਚ ਗੋਰਾ ਵਾਟਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰਕੇ ਟੂਰਨਾਮੈਂਟ ਦੀ ਟਰਾਫ਼ੀ ਆਪਣੇ ਨਾਮ ਕੀਤੀ | ਇਸ ਟੂਰਨਾਮੈਂਟ ਦੌਰਾਨ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਅਤੇ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਦੋਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਅਜੈ ਸਚਦੇਵਾ ਨੇ ਫਰੈਂਡਸ ਕਿ੍ਕਟ ਕਲੱਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਿਰਫ਼ ਸਰੀਰਕ ਨਹੀਂ, ਸਗੋਂ ਮਾਨਸਿਕ ਵਿਕਾਸ ਵੀ ਹੁੰਦਾ ਹੈ | ਉੱਥੇ ਹੀ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਰੈਂਡਸ ਕਿ੍ਕਟ ਕਲੱਬ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸੋਸਾਇਟੀ ਵਲੋਂ ਖੇਡਾਂ ਅਤੇ ਨੌਜਵਾਨਾਂ ਨਾਲ ਸੰਬੰਧਿਤ ਹਰ ਸਕਾਰਾਤਮਿਕ ਉਪਰਾਲੇ ਲਈ ਸਹਿਯੋਗ ਜਾਰੀ ਰਹੇਗਾ | ਅਖੀਰ ਵਿਚ ਫਰੈਂਡਸ ਕਿ੍ਕਟ ਕਲੱਬ ਦੇ ਆਯੋਜਕਾਂ ਨੇ ਮੁੱਖ ਮਹਿਮਾਨਾਂ, ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ