ਫ਼ਾਜ਼ਿਲਕਾ,29 ਦਸੰਬਰ (ਦਵਿੰਦਰ ਪਾਲ ਸਿੰਘ)-ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵਲੋਂ ਇਕ ਅਹਿਮ ਮੀਟਿੰਗ ਸੋਸਾਇਟੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਸੋਸਾਇਟੀ ਦੇ ਚੇਅਰਮੈਨ, ਜਰਨਲ ਸਕੱਤਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸੋਸਾਇਟੀ ਦੀਆਂ ਆਉਣ ਵਾਲੀਆਂ ਸਮਾਜਿਕ, ਸੇਵਾ ਮੁਖੀ ਅਤੇ ਲੋਕ-ਹਿਤ ਗਤੀਵਿਧੀਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਅਤੇ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਦੱਸਿਆ ਕਿ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਲੰਬੇ ਸਮੇਂ ਤੋਂ ਸਮਾਜਿਕ ਸੇਵਾ ਦੇ ਖੇਤਰ ਵਿਚ ਸਰਗਰਮ ਭੂਮਿਕਾ ਨਿਭਾ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕ-ਹਿਤ ਕਾਰਜਾਂ ਨੂੰ ਹੋਰ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੇ ਸਮੇਂ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਯੋਜਨਾ ਤਿਆਰ ਕਰਨਾ ਸੀ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਚੇਅਰਮੈਨ ਅਜੈ ਸਚਦੇਵਾ ਅਤੇ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਇਸ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੋਸਾਇਟੀ ਵਲੋਂ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਅਤੇ ਮੀਟਿੰਗਾਂ ਕੀਤੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਲੋਕ ਚੋਣ ਪ੍ਰਕਿਰਿਆ ਵਿਚ ਭਾਗ ਲੈ ਸਕਣ | ਮੀਟਿੰਗ ਦੌਰਾਨ ਨਵੇਂ ਸਾਲ ਦੇ ਪਹਿਲੇ ਮਹੀਨੇ ਵਿਚ ਗ਼ਰੀਬ ਅਤੇ ਲੋੜਵੰਦ ਅÏਰਤਾਂ ਲਈ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਅÏਰਤਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨਾ ਹੈ, ਤਾਂ ਜੋ ਉਹ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਣ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਪੂਰੀ ਪਾਰਦਰਸ਼ਤਾ ਨਾਲ ਲੋੜਵੰਦ ਅÏਰਤਾਂ ਦੀ ਚੋਣ ਕੀਤੀ ਜਾਵੇਗੀ | ਇਸ ਤੋਂ ਇਲਾਵਾ ਮੀਟਿੰਗ ਵਿਚ ਪੜ੍ਹੇ-ਲਿਖੇ ਨੌਜਵਾਨ ਲੜਕੇ ਅਤੇ ਲੜਕੀਆਂ ਲਈ ਟਰੇਨਿੰਗ ਕੈਂਪਾਂ ਦੇ ਆਯੋਜਨ ਸਬੰਧੀ ਵੀ ਵਿਚਾਰ ਕੀਤਾ ਗਿਆ | ਅਜੈ ਸਚਦੇਵਾ ਅਤੇ ਪੂਜਾ ਲੂਥਰਾ ਸਚਦੇਵਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣਾ ਬਹੁਤ ਜ਼ਰੂਰੀ ਹੈ | ਇਸ ਲਈ ਸੋਸਾਇਟੀ ਵੱਲੋਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਟਰੇਨਿੰਗ ਕੈਂਪ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿਚ ਮਦਦ ਮਿਲੇਗੀ | ਅੰਤ ਵਿਚ ਸੋਸਾਇਟੀ ਦੇ ਅਹੁਦੇਦਾਰਾਂ ਨੇ ਮੀਟਿੰਗ ਵਿਚ ਸ਼ਾਮਲ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਭਵਿੱਖ ਵਿਚ ਵੀ ਸਮਾਜ ਸੇਵਾ ਦੇ ਖੇਤਰ ਵਿਚ ਇਸੇ ਤਰ੍ਹਾਂ ਨਿਰੰਤਰ ਯਤਨ ਕਰਦੀ ਰਹੇਗੀ |